Bihar ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਬਿਹਾਰ, 14 ਅਪ੍ਰੈਲ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ। ਸੀਐਮ ਨਿਤੀਸ਼ ਕੁਮਾਰ ਨੇ ਆਪਣਾ ਅਸਤੀਫ਼ਾ ਰਾਜਪਾਲ ਸਈਅਦ ਅਤਾ ਹਸਨੈਨ ਨੂੰ ਸੌਂਪਿਆ। ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਚੌਧਰੀ ਵੀ ਸਨ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ। ਲਗਭਗ ਛੇ ਮਿੰਟ ਤੱਕ ਚੱਲੀ ਗੱਲਬਾਤ ਤੋਂ ਬਾਅਦ, ਨਿਤੀਸ਼ ਕੁਮਾਰ ਲੋਕ ਭਵਨ ਤੋਂ ਚਲੇ ਗਏ।
ਮਿਲੀ ਜਾਣਕਾਰੀ ਅਨੁਸਾਰ ਪਹਿਲੀ ਵਾਰ ਬਿਹਾਰ ਵਿੱਚ ਭਾਜਪਾ (BJP) ਦਾ ਮੁੱਖ ਮੰਤਰੀ ਹੋਵੇਗਾ। ਬਿਹਾਰ ਦੇ ਨਵੇਂ ਮੁੱਖ ਮੰਤਰੀ ਲਈ ਸਮਰਾਟ ਚੌਧਰੀ ਦਾ ਨਾਮ ਲਗਭਗ ਤੈਅ ਮੰਨਿਆ ਜਾ ਰਿਹਾ ਹੈ। 4 ਵਜੇ ਤੋਂ ਬਾਅਦ ਉਨ੍ਹਾਂ ਦੇ ਨਾਮ ਦਾ ਰਸਮੀ ਐਲਾਨ ਹੋ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























