Bihar ਦੇ ਨਵੇਂ ਮੁੱਖ ਮੰਤਰੀ ਦਾ ਐਲਾਨ
– ਸਮਰਾਟ ਚੌਧਰੀ ਹੋਣਗੇ ਬਿਹਾਰ ਦੇ ਨਵੇਂ CM
ਨਵੀ ਦਿੱਲੀ. 14 ਅਪ੍ਰੈਲ 2026 (ਵਿਸ਼ਵ ਵਾਰਤਾ): ਬਿਹਾਰ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਹੋ ਗਿਆ ਹੈ। ਸਮਰਾਟ ਚੌਧਰੀ ਬਿਹਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸਹੁੰ ਚੁੱਕ ਸਮਾਗਮ ਕੱਲ੍ਹ, 15 ਅਪ੍ਰੈਲ ਨੂੰ ਲੋਕ ਭਵਨ ਵਿਖੇ ਹੋਵੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ। ਸੀਐਮ ਨਿਤੀਸ਼ ਕੁਮਾਰ ਨੇ ਆਪਣਾ ਅਸਤੀਫ਼ਾ ਰਾਜਪਾਲ ਸਈਅਦ ਅਤਾ ਹਸਨੈਨ ਨੂੰ ਸੌਂਪਿਆ। ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਚੌਧਰੀ ਵੀ ਮੌਜੂਦ ਰਹੇ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ। ਲਗਭਗ ਛੇ ਮਿੰਟ ਤੱਕ ਚੱਲੀ ਗੱਲਬਾਤ ਤੋਂ ਬਾਅਦ, ਨਿਤੀਸ਼ ਕੁਮਾਰ ਲੋਕ ਭਵਨ ਤੋਂ ਚਲੇ ਗਏ।























