Bikram Majithia ਨੂੰ ਮੋਹਾਲੀ ਅਦਾਲਤ ਤੋਂ ਨਹੀਂ ਮਿਲੀ ਰਾਹਤ
– ਸਾਬਕਾ ਮੰਤਰੀ ਦੀ ਜ਼ਮਾਨਤ ਪਟੀਸ਼ਨ ‘ਤੇ ਹੋਈ ਸੁਣਵਾਈ
– ਹੁਣ ਇਸ ਦਿਨ ਹੋਵੇਗੀ ਸੁਣਵਾਈ

ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia) ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਅਦਾਲਤ ਚ ਸੁਣਵਾਈ ਹੋਈ। ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਮੋਹਾਲੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ 1 ਅਗਸਤ ਨੂੰ ਹੋਵੇਗੀ।
ਦੱਸ ਦਈਏ ਕਿ ਮਜੀਠੀਆ (Bikram Majithia) ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਆਮਦਨ ਦਾ ਦੋਸ਼ ਹੈ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ ਅਤੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਘੱਟੋ ਘੱਟ 4 ਘੰਟੇ ਤੱਕ ਸੁਣਵਾਈ ਹੋਈ, ਜਿਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਮਾਣਯੋਗ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਅਗਲੀ ਸੁਣਵਾਈ ਦੀ ਇਕ ਅਗਸਤ ਨੂੰ ਨਿਰਧਾਰਤ ਕੀਤੀ।
ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਵੀ ਅੱਜ ਮਜੀਠੀਆ ਨੂੰ ਮਿਲਣ ਲਈ ਨਵੀਂ ਨਾਭਾ ਜੇਲ੍ਹ ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਅਤੇ ਇਸ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਹਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























