Bikram Majithia : ਵਿਜੀਲੈਂਸ ਅੱਜ ਬਿਕਰਮ ਮਜੀਠੀਆ ਨੂੰ ਅਦਾਲਤ ‘ਚ ਕਰੇਗੀ ਪੇਸ਼

ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ) Bikram Majithia : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤਾ ਹੈ, ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ, ਬੁੱਧਵਾਰ ਰਾਤ ਨੂੰ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇੱਕ ਘੰਟੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ, ਵਿਜੀਲੈਂਸ ਇਸ ਮਾਮਲੇ ਦੀ ਹਰ ਪੱਧਰ ‘ਤੇ ਜਾਂਚ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























