Bikram Majithia ਦੀ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਫੇਰ ਹੋਵੇਗੀ ਸੁਣਵਾਈ
ਚੰਡੀਗੜ੍ਹ, 7 ਅਗਸਤ 2025 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਬੀਤੇ ਦਿਨ ਵੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਫਿਰ ਤੋਂ ਮੁਲਤਵੀ ਕਰ ਦਿੱਤੀ ਸੀ। ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਅੱਜ ਯਾਨੀ ਕਿ 7 ਅਗਸਤ ਨੂੰ ਹੋਵੇਗੀ। ਉੱਥੇ ਹੀ ਮਜੀਠੀਆ ਦੀ ਬੈਰਕ ਬਦਲਣ ਦੀ ਪਟੀਸ਼ਨ ‘ਤੇ 12 ਅਗਸਤ ਨੂੰ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























