Bikram Majithia ਨੂੰ ਮਜੀਠਾ ਦਫ਼ਤਰ ਲੈ ਕੇ ਪੁੱਜੀ ਵਿਜੀਲੈਂਸ, ਕਰੀਬ 1 ਘੰਟਾ ਕੀਤੀ ਪੁੱਛਗਿੱਛ
ਮਜੀਠੀਆ ਦੀ ਪਤਨੀ ਦੀ ਪੁਲਿਸ ਨਾਲ ਹੋਈ ਤਿੱਖੀ ਬਹਿਸ

ਅੰਮ੍ਰਿਤਸਰ, 1 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਮਜੀਠਾ ਸਥਿਤ ਉਨ੍ਹਾਂ ਦੇ ਦਫ਼ਤਰ ਲਿਆਂਦਾ ਗਿਆ। ਜਿਥੇ ਕਰੀਬ 1 ਘੰਟਾ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ।
ਜਦੋਂ ਮਜੀਠੀਆ ਦੀ ਪਤਨੀ ਅਤੇ ਵਿਧਾਇਕ ਗਨੀਵ ਕੌਰ ਮਜੀਠੀਆ ਮੌਕੇ ‘ਤੇ ਪਹੁੰਚੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਗਨੀਵ ਕੌਰ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ, “ਸਾਡੀਆਂ ਸਾਰੀਆਂ ਜਾਇਦਾਦਾਂ ਦੀ ਜਾਂਚ ਹੋ ਚੁੱਕੀ ਹੈ। ਮੈਂ ਹਲਕੇ ਦੀ ਵਿਧਾਇਕ ਹਾਂ। ਮੇਰੇ ਕੋਲ ਕਿਸੇ ਕਿਸਮ ਦਾ ਹਥਿਆਰ ਨਹੀਂ ਹੈ। ਮੇਰੇ ਵਕੀਲ ਮੇਰੇ ਨਾਲ ਹਨ ਅਤੇ ਬਾਕੀ ਇੱਥੇ ਹੀ ਰਹਿਣਗੇ। ਮੈਨੂੰ ਦਫ਼ਤਰ ਜਾਣ ਤੋਂ ਕੋਈ ਨਹੀਂ ਰੋਕ ਸਕਦਾ।” ਪਰ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ।
ਗਨੀਵ ਕੌਰ ਨੇ ਕਿਹਾ ਕਿ “ਅਸੀਂ ਇਨਸਾਫ ਚਾਹੁੰਦੇ ਹਾਂ। ਮੈਨੂੰ ਮੇਰੇ ਦਫ਼ਤਰ ਵਿਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਸੂਬੇ ਵਿਚ ਹੋਰ ਵੀ ਬਹੁਤ ਸਾਰੇ ਮੁੱਦੇ ਹਨ ਪਰ ਸਰਕਾਰ ਸਿਰਫ਼ ਬਿਕਰਮ ਸਿੰਘ ਮਜੀਠੀਆ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























