BJP ਦੇ OBC ਮੋਰਚਾ ਕਾਰਜਕਾਰਨੀ ਦੀ ਮੀਟਿੰਗ ਅੱਜ ਚੰਡੀਗੜ੍ਹ ‘ਚ
ਚੰਡੀਗੜ੍ਹ,25ਅਗਸਤ(ਵਿਸ਼ਵ ਵਾਰਤਾ)-ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਵਿੱਚ ਅੱਜ ਓਬੀਸੀ ਮੋਰਚਾ ਦੀ ਕਾਰਜਕਾਰਨੀ ਦੀ ਮੀਟਿੰਗ ਹੋਵੇਗੀ। ਇਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਸਮੇਤ ਪਾਰਟੀ ਦੇ ਹੋਰ ਆਗੂ ਭਾਗ ਲੈਣਗੇ। ਮੀਟਿੰਗ ‘ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਓ.ਬੀ.ਸੀ ਮੋਰਚਾ ਦੇ ਅਹੁਦੇਦਾਰ ਅਤੇ ਹੋਰ ਮੈਂਬਰ ਵੀ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਵਿਚਾਰ ਵਿਟਾਂਦਰਾ ਕਰਨਗੇ।