ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ 16 ਮੈਂਬਰੀ ਕਮੇਟੀ ਵਿਚ ਪਾਰਟੀ ਦੇ ਸੀਨੀਅਰ ਆਗੂਆਂ, ਸਾਬਕਾ ਸੂਬਾ ਪ੍ਰਧਾਨਾਂ, ਸਾਬਕਾ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਰਹੇ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਆਗੂਆਂ ਨੂੰ ਵਿਸ਼ੇਸ਼ ਸੱਦੇ ਵਾਲੇ ਮੈਂਬਰ ਵਜੋਂ ਕਮੇਟੀ ਵਿਚ ਥਾਂ ਦਿੱਤੀ ਗਈ ਹੈ
























