• Latest
  • Trending
BJP ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ – ਵਿੱਤ ਮੰਤਰੀ

BJP ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ – ਵਿੱਤ ਮੰਤਰੀ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

43 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

44 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

46 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

48 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

50 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

51 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BJP ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ – ਵਿੱਤ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

September 13, 2025
in ਖਬਰਾਂ, ਪੰਜਾਬ
BJP ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ – ਵਿੱਤ ਮੰਤਰੀ

BJP ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ – ਵਿੱਤ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਚੰਡੀਗੜ੍ਹ / ਨੰਗਲ 13 ਸਤੰਬਰ (ਵਿਸ਼ਵ ਵਾਰਤਾ):- Punjab ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ ਹਨ ਤਾ ਉਹ ਜਨਤਕ ਕਰਨ ਕਿਉਕਿ ਅਸੀ ਪੰਜਾਬ ਸਰਕਾਰ ਦੇ ਆਂਕੜੇ ਜਾਰੀ ਕਰ ਚੁੱਕੇ ਹਾਂ।
ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਸੇਸ਼ ਦੌਰੇ ਦੌਰਾਨ ਉਹ ਹਲਕਾ ਵਿਧਾਇਕ ਸ.ਹਰਜੋਤ ਸਿੰਘ ਬੈਂਸ ਦੇ ਨਾਲ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜਾ ਲੈ ਰਹੇ ਸਨ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾ ਨੂੰ ਮਿਲ ਕੇ ਕਿਹਾ ਕਿ ਹਰ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ, ਲੋਕਾਂ ਦੇ ਮਕਾਨਾਂ, ਪਸ਼ੂ ਧੰਨ, ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਸੜਕਾਂ, ਪੁਲਾਂ ਦੀ ਉਸਾਰੀ ਮੁੜ ਕਰਵਾਈ ਜਾਵੇਗੀ, ਜਿਹੜੇ ਪਿੰਡਾਂ ਵਿੱਚ ਹੜ੍ਹਾਂ ਕਾਰਨ ਵੱਧ ਨੁਕਸਾਨ ਹੋਇਆ ਹੈ, ਉਨ੍ਹਾਂ ਪਿੰਡਾਂ ਦਾ ਸਰਵੇ ਹੋ ਰਿਹਾ ਹੈ, ਵਿਸੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਹਰ ਨੁਕਸਾਨ ਲਈ ਪੰਜਾਬ ਦੇ ਮੁੱਖ ਮੰਤਰੀ ਸੰਜੀਦਾਂ ਹਨ ਤੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਸ ਦੇ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੌਕੇ ਤੇ ਆ ਕੇ ਦੇਖਿਆ ਹੈ ਪਹਾੜਾ ਵਿਚ ਪਏ ਮੀਹ ਨਾਲ ਦਰਿਆਵਾ ਨਹਿਰਾਂ ਨੇ ਲੋਕਾਂ ਦਾ ਬਹੁਤ ਨੁਕਸਾਨ ਕੀਤਾ ਹੈ। ਫਸਲਾਂ ਦੇ ਨਾਲ ਨਾਲ ਜ਼ਮੀਨਾਂ ਵੀ ਹੜ੍ਹ ਗਈਆਂ ਹਨ, ਖੇਤਾਂ ਵਿਚ ਰੇਤ ਭਰ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ.ਹਰਜੋਤ ਸਿੰਘ ਬੈਂਸ ਨੇ ਓਪਰੇਸ਼ਨ ਰਾਹਤ ਚਲਾ ਕੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਦਾ ਉਪਰਾਲਾ ਕੀਤਾ ਹੈ, ਇਸ ਅਭਿਆਨ ਵਿੱਚ ਪੰਚਾਂ, ਸਰਪੰਚਾਂ, ਨੌਜਵਾਨਾਂ, ਆਪ ਵਲੰਟੀਅਰਾਂ ਨੇ ਜਿਕਰਯੋਗ ਭੂਮਿਕਾ ਨਿਭਾਈ ਹੈ। ਵਿੱਤ ਮੰਤਰੀ ਨੈ ਕਿਹਾ ਕਿ ਦਰਿਆਵਾਂ ਨੂੰ ਚੈਨੇਲਾਈਜ਼ ਕਰਨ ਦੀ ਜਰੂਰਤ ਹੈ ਅਤੇ ਇਸ ਨਾਲ ਹੀ ਇਹ ਇਲਾਕਾ ਹੜ੍ਹਾਂ ਦੀ ਮਾਰ ਤੋ ਸੁਰੱਖਿਅਤ ਰਹੇਗਾ। ਉਨ੍ਹਾਂ ਨੇ ਕਿਹਾ ਕਿ ਜਿਹੜੇ ਪੁਲ, ਸੜਕਾਂ ਤੇ ਡੰਗੇ ਨੁਕਸਾਨੇ ਗਏ ਪ ਜਿਹੜੀਆਂ ਪੁਲੀਆਂ ਛੋਟੀਆਂ ਹਨ, ਉਨ੍ਹਾਂ ਦਾ ਵਿਸਥਾਰ ਕੀਤਾ ਜਾਵੇਗਾ। ਸਾਡੀ ਸਰਕਾਰ ਨੇ ਗੈਰ ਕਾਨੂੰਨੀ ਮਾਈਨਿੰਗ ਪੂਰੀ ਤਰਾਂ ਬੰਦ ਕੀਤੀ ਹੋਈ ਹੈ ਅਤੇ ਇਸ ਬਾਰੇ ਜੀਰੋ ਟੋਲਰੈਂਸ ਅਪਨਾਈ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲ ਪੰਜਾਬ ਸਰਕਾਰ ਦਾ 60 ਹਜਾਰ ਕਰੋੜ ਰੁਪਏ ਜੀਐਸਟੀ ਅਤੇ ਆਰਡੀਐਫ ਦਾ ਬਕਾਇਆ ਹੈ ਅਤੇ ਅਸੀ 20 ਹਜਾਰ ਕਰੋੜ ਰੁਪਏ ਅੰਤਰਿਮ ਰਾਹਤ ਦੀ ਮੰਗ ਕੀਤੀ ਹੈ। ਕੁੱਲ 80 ਹਜ਼ਾਰ ਕਰੋੜ ਰੁਪਏ ਕੇਂਦਰ ਸਰਕਾਰ ਨੂੰ ਜਾਰੀ ਕਰਕੇ ਪੰਜਾਬ ਦੇ ਜ਼ਖਮਾ ਤੇ ਮੰਰਮ ਲਗਾਉਣੀ ਚਾਹੀਦੀ ਹੈ, ਜੋ ਰਾਹਤ ਰਾਸ਼ੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇ ਗਏ ਹਨ, ਉਸ ਨਾਲ ਪੰਜਾਬ ਦਾ ਭਲਾ ਨਹੀ ਹੋ ਸਕਦਾ।
ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਦੇ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਅਸੀ ਪਿਛਲੇ ਕਈ ਹਫਤਿਆਂ ਤੋਂ ਵਾਰ ਵਾਰ ਪ੍ਰਭਾਵਿਤ ਪਿੰਡਾਂ ਵਿਚ ਜਾ ਰਹੇ ਹਾਂ, ਜਿੱਥੇ ਪਾਣੀ ਨੇ ਸੜਕਾਂ ਦਾ ਨੈਟਵਰਕ ਤੋੜ ਦਿੱਤਾ ਹੈ, ਪੁਲ ਨੁਕਸਾਨੇ ਗਏ ਹਨ, ਰਾਹਤ ਤੇ ਬਚਾਅ ਲਈ ਲਗਾਏ ਡੰਗੇ ਹੜ੍ਹ ਗਏ ਹਨ, ਅਸੀ ਆਰਜ਼ੀ ਮੁਰੰਮਤ ਦਾ ਕੰਮ ਕਰ ਰਹੇ ਹਾਂ। ਨੁਕਸਾਨੇ ਘਰਾਂ ਅਤੇ ਹੋਰ ਨੁਕਸਾਨੇ ਸਮਾਨ ਲਈ ਰਾਹਤ ਵੀ ਦੇ ਰਹੇ ਹਾਂ। ਪਰ ਇਸ ਵਿੱਚ ਸਰਕਾਰ ਦੀ ਵੱਡੀ ਭੂਮਿਕਾ ਹੈ, ਇਸ ਲਈ ਅੱਜ ਵਿੱਤ ਮੰਤਰੀ ਮੌਕੇ ਤੇ ਆਏ ਹਨ ਅਤੇ ਉਨ੍ਹਾਂ ਨੇ ਪੁਲਾਂ, ਸੜਕਾਂ, ਡੰਗਿਆਂ ਦੇ ਨਿਰਮਾਣ ਅਤੇ ਮੁਰੰਮਤ ਲਈ ਹਰ ਤਰਾਂ ਦੀ ਮੱਦਦ ਕਰਨ ਦਾ ਭਰੋਸਾ ਦਿੱਤਾ ਹੈ। ਜਿਹੜੇ ਘਰਾਂ ਦਾ ਫਰਨੀਚਰ ਜਾਂ ਹੋਰ ਸਮਾਨ ਖਰਾਬ ਹੋਇਆ ਹੈ, ਉਨ੍ਹਾਂ ਦੀ ਵੀ ਮੱਦਦ ਕਰ ਰਹੇ ਹਾਂ। ਫਰਨੀਚਰ ਵੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਇਸ ਇਲਾਕੇ ਵਿਚ ਪੁਲ, ਸੜਕਾਂ ਅਤੇ ਕਰੇਟ ਵਾਲ ਲਗਾਏ ਜਾਣਗੇ। ਆਪ ਵਲੰਟੀਅਰ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ, ਮੈਡੀਕਲ ਟੀਮਾ ਅਤੇ ਵੈਟਨਰੀ ਡਾਕਟਰ ਇਨ੍ਹਾਂ ਪਿੰਡਾਂ ਵਿੱਚ ਸਿਹਤ ਸੇਵਾਵਾਂ ਉਪਲੱਬਧ ਕਰਵਾ ਰਹੇ ਹਨ। ਭਿਆਨਕ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦਾ ਸਰਕਾਰ ਦੇ ਖਰਚੇ ਤੇ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਾਲਾਤ ਆਮ ਵਰਗੇ ਹੋਣ ਮਗਰੋ ਅਸੀ ਰਾਹਤ ਕਾਰਜਾਂ ਵਿਚ ਹੋਰ ਤੇਜੀ ਲਿਆਵਾਗੇ। ਸਾਡੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਨੁਕਸਾਨੀਆਂ ਫਸਲਾਂ ਲਈ ਤੁਰੰਤ ਸਪੈਸ਼ਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਅਧਿਕਾਰੀ ਜ਼ਮੀਨ ਤੇ ਕੰਮ ਕਰ ਰਹੇ ਹਨ।
ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਐਡੋਵੇਕਟ ਹਰਜੋਤ ਸਿੰਘ ਬੈਂਸ ਨੇ ਟਰੈਕਟਰ ਟਰਾਲੀਆਂ ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾਂ, ਉਹ ਪ੍ਰਭਾਵਿਤ ਪਰਿਵਾਰਾ ਨੂੰ ਵੀ ਮਿਲੇ ਅਤੇ ਹਰ ਮੱਦਦ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਿੰਘਪੁਰ ਪਲਾਸੀ, ਸ਼ਿਵ ਸਿੰਘ ਬੇਲਾ, ਹਰਸਾਬੇਲਾ, ਬਿਭੋਰ ਸਾਹਿਬ, ਪਿੰਘਵੜੀ-ਖਿੰਗੜੀ, ਲਕਸ਼ਮੀ ਨਰਾਇਣ ਮੰਦਿਰ ਨੰਗਲ ਦਾ ਦੌਰਾ ਕੀਤਾ ਅਤੇ ਇਨ੍ਹਾਂ ਇਲਾਕਿਆਂ ਵਿਚ ਨੁਕਸਾਨੀਆਂ ਥਾਵਾਂ ਤੇ ਜਾ ਕੇ ਜਾਇਜਾ ਲਿਆ। ਉਨ੍ਹਾਂ ਦੇ ਨਾਲ ਇਲਾਕੇ ਦੇ ਪੰਚ, ਸਰਪੰਚ, ਆਪ ਵਲੰਟੀਅਰ, ਨੌਜਵਾਨ ਵੱਡੀ ਗਿਣਤੀ ਵਿਚ ਮੋਜੂਦ ਸਨ।

Tags: Breaking news in PunjabiLatest Punjab newsPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

by Jaspreet Kaur
7 days ago
0

CBSE ਵੱਲੋਂ 10ਵੀਂ - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ ਨਵੀ ਦਿੱਲੀ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 