BJP ‘ਚ ਸ਼ਾਮਿਲ ਹੋਏ ਕੈਲਾਸ਼ ਗਹਿਲੋਤ
ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਹਿ ਚੁੱਕੇ ਕੈਲਾਸ਼ ਗਹਿਲੋਤ ਅੱਜ ਭਾਜਪਾ (BJP) ਵਿਚ ਸ਼ਾਮਿਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ।
ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਕੈਲਾਸ਼ ਗਹਿਲੋਤ ਨੇ ਕਿਹਾ ਕਿ ‘ਲੋਕ ਸੋਚ ਰਹੇ ਹੋਣਗੇ ਕਿ ਇਹ ਫੈਸਲਾ ਰਾਤੋ-ਰਾਤ ਲਿਆ ਗਿਆ ਹੈ। ਜਾਂ ਇਹ ਫੈਸਲਾ ਕਿਸੇ ਦੇ ਦਬਾਅ ‘ਚ ਲਿਆ ਗਿਆ ਪਰ ਮੈਂ ਆਪਣੀ ਜ਼ਿੰਦਗੀ ‘ਚ ਕਦੇ ਵੀ ਦਬਾਅ ‘ਚ ਕੁਝ ਨਹੀਂ ਕੀਤਾ।” ਦੱਸ ਦਈਏ ਕਿ ਅਸਤੀਫਾ ਦੇਣ ਤੋਂ ਪਹਿਲਾਂ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਪਾਰਟੀ ‘ਤੇ ਗੰਭੀਰ ਦੋਸ਼ ਲਗਾਏ ਸਨ।