ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ
ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਕੇਂਦਰ ਸਰਕਾਰ ਨੇ ਰਾਸ਼ਟਰੀ ਘੱਟ-ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਦਾ ਕਾਰਜਕਾਲ 3 ਸਾਲ ਦਾ ਰਹੇਗਾ।

ਦੱਸ ਦਈਏ ਕਿ ਹਰਜੀਤ ਸਿੰਘ ਗਰੇਵਾਲ ਪੰਜਾਬ ਵਿੱਚ ਭਾਜਪਾ ਦੇ ਵੱਡੇ ਸਿੱਖ ਚਿਹਰੇ ਵਜੋਂ ਸਰਗਰਮ ਰਹੇ ਹਨ।ਖ਼ਾਸ ਤੌਰ ‘ਤੇ ਦਿੱਲੀ ਬਾਰਡਰ ‘ਤੇ ਹੋਏ ਕਿਸਾਨ ਅੰਦੋਲਨ ਦੌਰਾਨ ਉਹ ਖ਼ੂਬ ਸੁਰਖੀਆਂ ਵਿੱਚ ਰਹੇ ਸਨ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਰੇਵਾਲ ਨੇ ਕਿਹਾ ਕਿ ਮੈਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਮੈਂ ਇਸ ਤੋਂ ਪਹਿਲਾਂ ਵੀ ਕਈ ਅਹੁਦਿਆਂ ‘ਤੇ ਕੰਮ ਕਰ ਚੁੱਕਾ ਹਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























