BJP ਹੈੱਡਕੁਆਰਟਰ ਪਹੁੰਚੇ PM Modi
– ਜਲਦ ਹੀ ਵਰਕਰਾਂ ਨੂੰ ਕਰਨਗੇ ਸੰਬੋਧਨ
ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚ ਗਏ ਹਨ। ਉਹ ਕੁਝ ਹੀ ਸਮੇਂ ਬਾਅਦ ਇੱਥੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਮਹਾਰਾਸ਼ਟਰ-ਝਾਰਖੰਡ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕਰਨਗੇ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਾਂ ਹੀ ਭਾਜਪਾ ਹੈੱਡਕੁਆਰਟਰ ਪਹੁੰਚ ਚੁੱਕੇ ਹਨ।
ਦੱਸ ਦਈਏ ਕਿ ਮਹਾਰਾਸ਼ਟਰ ਚੋਣਾਂ ਦੇ ਰੁਝਾਨਾਂ ‘ਚ ਭਾਜਪਾ ਦੀ ਅਗਵਾਈ ਵਾਲੇ ਮਹਾਯੁਤੀ ਗਠਜੋੜ ਨੂੰ ਭਾਰੀ ਬਹੁਮਤ ਮਿਲਿਆ ਹੈ। ਗਠਜੋੜ 226 ਸੀਟਾਂ ‘ਤੇ ਅੱਗੇ ਹੈ। ਭਾਜਪਾ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਭਾਜਪਾ ਦਫ਼ਤਰ ਵਿੱਚ ਵਰਕਰਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/