ਭਾਜਪਾ ਨੇ ਚਾਰ ਰਾਜਾਂ ਦੇ ਚੋਣ ਇੰਚਾਰਜ ਕੀਤੇ ਨਿਯੁਕਤ, ਸ਼ਿਵਰਾਜ ਸਿੰਘ ਚੌਹਾਨ ਨੂੰ ਝਾਰਖੰਡ ਦੀ ਦਿੱਤੀ ਜ਼ਿੰਮੇਵਾਰੀ
ਨਵੀਂ ਦਿੱਲੀ 17 ਜੂਨ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (BJP) ਨੇ ਸੋਮਵਾਰ (MONDAY )ਨੂੰ ਮਹਾਰਾਸ਼ਟਰ ਅਤੇ ਹਰਿਆਣਾ ਸਮੇਤ ਚਾਰ ਰਾਜਾਂ ਦੇ ਚੋਣ ਇੰਚਾਰਜ ਨਿਯੁਕਤ ਕੀਤੇ ਹਨ। ਕੇਂਦਰੀ ਖੇਤੀਬਾੜੀ ( AGRICULTURE MINISTER ) ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਝਾਰਖੰਡ ਦਾ ਇੰਚਾਰਜ ਬਣਾਇਆ ਗਿਆ ਹੈ। ਕੇਂਦਰੀ ਮੰਤਰੀ ਭੂਪੇਂਦਰ ਯਾਦਵ ਕੋਲ ਮਹਾਰਾਸ਼ਟਰ ਅਤੇ ਧਰਮਿੰਦਰ ਪ੍ਰਧਾਨ ਹਰਿਆਣਾ ਦੀ ਜ਼ਿੰਮੇਵਾਰੀ ਹੋਵੇਗੀ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਾਲ ਦੇ ਅੰਤ ਵਿੱਚ ਕਈ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਨੇ ਮਹਾਰਾਸ਼ਟਰ, ਹਰਿਆਣਾ, ਝਾਰਖੰਡ ਅਤੇ ਜੰਮੂ-ਕਸ਼ਮੀਰ ਲਈ ਰਾਜ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੂੰ ਮਹਾਰਾਸ਼ਟਰ ਦਾ ਇੰਚਾਰਜ ਅਤੇ ਅਸ਼ਵਿਨੀ ਵੈਸ਼ਨਵ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਹਰਿਆਣਾ ਦੇ ਇੰਚਾਰਜ ਹੋਣਗੇ। ਬਿਪਲਬ ਕੁਮਾਰ ਦੇਬ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ। ਝਾਰਖੰਡ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਮੋਢਿਆਂ ‘ਤੇ ਹੋਵੇਗੀ। ਉਨ੍ਹਾਂ ਨੂੰ ਇੱਥੇ ਇੰਚਾਰਜ ਬਣਾਇਆ ਗਿਆ ਹੈ। ਹਿਮੰਤ ਬਿਸਵਾ ਸਰਮਾ ਸਹਿ ਇੰਚਾਰਜ ਹੋਣਗੇ। ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੂੰ ਜੰਮੂ-ਕਸ਼ਮੀਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।