ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼
ਅਕਾਲੀ – ਭਾਜਪਾ ਗਠਜੋੜ ਨੂੰ ਲੈ ਕੇ ਵਧਿਆ ਸਸਪੈਂਸ!
ਚੰਡੀਗੜ੍ਹ , 24 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਦੇ ਵਿਚਕਾਰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਇੱਕ ਵਾਰ ਫਿਰ ਤੋਂ ਇਕੱਲਿਆਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਨੇ ਪੰਜਾਬ ਦੌਰੇ ਦੌਰਾਨ ਸਪੱਸ਼ਟ ਕਰ ਦਿੱਤਾ ਕਿ ਪਾਰਟੀ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ।
ਦਰਅਸਲ, ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ਹਨ। ਪੰਜਾਬ ਦੌਰੇ ਦੇ ਪਹਿਲੇ ਦਿਨ ਉਨ੍ਹਾਂ ਨੇ ਪਟਿਆਲਾ ਵਿੱਚ ਪਾਰਟੀ ਅਹੁਦੇਦਾਰਾਂ ਨਾਲ ਬੈਠਕ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਬਠਿੰਡਾ ਵਿੱਚ ਵੀ ਇੱਕ ਬੈਠਕ ਕੀਤੀ। ਕੱਲ੍ਹ ਯਾਨੀ ਮੰਗਲਵਾਰ ਨੂੰ ਬੀ.ਐੱਲ. ਸੰਤੋਸ਼ ਮੋਗਾ ਅਤੇ ਲੁਧਿਆਣਾ ਵਿੱਚ ਬੈਠਕਾਂ ਕਰਨਗੇ।
ਬੀ.ਐੱਲ. ਸੰਤੋਸ਼ ਨੇ ਸਾਫ਼ ਕੀਤਾ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਪਾਰਟੀ ਆਗੂ ਅਤੇ ਵਰਕਰ ਤਿਆਰੀਆਂ ਵਿੱਚ ਜੁਟੇ ਹੋਏ ਹਨ। ਉਨ੍ਹਾਂ ਨੇ ਪਟਿਆਲਾ ਵਿੱਚ ਇੱਕ ਰੈਲੀ ਦੌਰਾਨ ਕਿਹਾ ਕਿ ਵਰਕਰ ਜ਼ਮੀਨੀ ਪੱਧਰ ‘ਤੇ ਆਪਣੀ ਤਿਆਰੀ ਵਿੱਚ ਲੱਗੇ ਰਹਿਣ, ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਹੋਵੇਗਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਪੂਰੇ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਹਰ ਵਿਧਾਨ ਸਭਾ ਖੇਤਰ ਵਿੱਚ ਆਪਣੀ ਮੌਜੂਦਗੀ ਦਾ ਵਿਸਥਾਰ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























