Bodybuilder ਵਰਿੰਦਰ ਘੁੰਮਣ ਦੀ ਮੌਤ ਮਾਮਲੇ ਵਿੱਚ ਵੱਡੀ ਕਾਰਵਾਈ: 4 ਡਾਕਟਰਾਂ ਖ਼ਿਲਾਫ਼ FIR ਦਰਜ
ਅੰਮ੍ਰਿਤਸਰ, 20 ਮਾਰਚ 2026 (ਵਿਸ਼ਵ ਵਾਰਤਾ) – ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ 4 ਡਾਕਟਰਾਂ ਖ਼ਿਲਾਫ਼ FIR ਦਰਜ ਕੀਤੀ ਹੈ। ਫੋਰਟਿਸ ਐਸਕਾਰਟ ਹਸਪਤਾਲ ਦੇ ਡਾਕਟਰਾਂ ਵਿਰੁੱਧ ਬੀਐਨਐਸ (BNS) ਦੀ ਧਾਰਾ 106(1) ਤਹਿਤ ਲਾਪਰਵਾਹੀ ਦੇ ਦੋਸ਼ਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ। FIR ਵਿੱਚ ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ. ਤਪਿਸ਼ ਸ਼ੁਕਲਾ, ਕੰਸਲਟੈਂਟ ਐਨਸਥੀਸੀਆ ਡਾ. ਅਲਕਾ ਤਿਵਾਰੀ, ਐਨਸਥੀਸੀਆ ਵਿਭਾਗ ਦੀ ਮੁਖੀ ਡਾ. ਰਾਜਿੰਦਰ ਕੌਰ ਅਤੇ ਕਾਰਡੀਓਲੋਜੀ ਵਿਭਾਗ ਦੇ ਕੰਸਲਟੈਂਟ ਡਾ. ਅਰੁਣ ਕੁਮਾਰ ਚੋਪੜਾ ਦਾ ਨਾਮ ਸ਼ਾਮਲ ਹੈ।
ਦੱਸ ਦਈਏ ਕਿ ਬੀਤੀ 9 ਅਕਤੂਬਰ 2025 ਨੂੰ ਅੰਮ੍ਰਿਤਸਰ ਵਿੱਚ ਸਰਜਰੀ ਦੌਰਾਨ ਵਰਿੰਦਰ ਘੁੰਮਣ ਦਾ ਦੇਹਾਂਤ ਹੋ ਗਿਆ ਸੀ। ਪਰਿਵਾਰ ਨੇ ਹਸਪਤਾਲ ਪ੍ਰਬੰਧਨ ‘ਤੇ ਲਾਪਰਵਾਹੀ ਦੇ ਦੋਸ਼ ਲਾਏ ਸਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਆਪ੍ਰੇਸ਼ਨ ਤੋਂ ਬਾਅਦ ਲਾਸ਼ ਦੀ ਹਾਲਤ ਸ਼ੱਕੀ ਸੀ। ਸਿਰ ਤੋਂ ਮੋਢਿਆਂ ਤੱਕ ਸਰੀਰ ਦਾ ਰੰਗ ਕਾਲਾ-ਨੀਲਾ ਪੈ ਗਿਆ ਸੀ, ਜਿਸ ‘ਤੇ ਸਵਾਲ ਉਠਾਏ ਗਏ ਸਨ।
ਜ਼ਿਲ੍ਹਾ ਅੰਮ੍ਰਿਤਸਰ ਪ੍ਰਸ਼ਾਸਨ ਦੇ ਮਾਹਿਰ ਡਾਕਟਰਾਂ ‘ਤੇ ਅਧਾਰਤ SIT ਵਰਿੰਦਰ ਘੁੰਮਣ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਸੀ। ਪਿਛਲੇ ਮਹੀਨੇ SIT ਨੇ ਆਪਣੀ ਰਿਪੋਰਟ ਸੌਂਪੀ, ਜਿਸ ਵਿੱਚ ਸਪੱਸ਼ਟ ਲਿਖਿਆ ਗਿਆ ਕਿ ਘੁੰਮਣ ਦੀ ਮੌਤ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਹੈ। ਆਪ੍ਰੇਸ਼ਨ ਦੌਰਾਨ ਕਿਸੇ ਵੀ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























