Bollywood ਅਦਾਕਾਰ ਰਾਜਪਾਲ ਯਾਦਵ ਦੇ ਪਿਤਾ ਦਾ ਹੋਇਆ ਦਿਹਾਂਤ
- Delhi ਏਮਜ਼ ‘ਚ ਲਏ ਆਖਰੀ ਸਾਹ
ਨਵੀ ਦਿੱਲੀ, 24 ਜਨਵਰੀ- ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਪਿਤਾ ਨੌਰੰਗ ਯਾਦਵ ਦਾ ਦਿਹਾਂਤ ਹੋ ਗਿਆ ਹੈ। ਉਹ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਏਮਜ਼ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਯਾਦਵ ਦੇ ਪਿਤਾ ਉਮਰ ਸੰਬੰਧੀ ਬਿਮਾਰੀਆਂ ਨਾਲ ਜੂਝ ਰਹੇ ਸਨ। ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਕਿ ਅੱਜ 24 ਜਨਵਰੀ ਨੂੰ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਅਨੁਸਾਰ ਨੌਰੰਗ ਯਾਦਵ ਦਾ ਅੰਤਿਮ ਸਸਕਾਰ ਭਲਕੇ 25 ਜਨਵਰੀ ਨੂੰ ਸਵੇਰੇ 11 ਵਜੇ ਬਾਡਾ ਇਲਾਕੇ ‘ਚ ਸਥਿਤ ਪਿੰਡ ਕੁੰਡਰਾ ‘ਚ ਹੋਵੇਗਾ। ਪਿਤਾ ਦੇ ਦੇਹਾਂਤ ਕਾਰਨ ਰਾਜਪਾਲ ਯਾਦਵ ਦੇ ਘਰ ਵਿੱਚ ਸੋਗ ਦੀ ਲਹਿਰ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/