Bollywood ਅਦਾਕਾਰ ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲਾ ਸ਼ੱਕੀ ਹਿਰਾਸਤ ‘ਚ
- ਪੁੱਛਗਿੱਛ ਜਾਰੀ
ਨਵੀ ਦਿੱਲੀ,17 ਜਨਵਰੀ: ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਹਮਲੇ ਦੇ ਮਾਮਲੇ ‘ਚ ਮੁੰਬਈ ਦੀ ਬਾਂਦਰਾ ਪੁਲਸ ਨੇ ਸ਼ੁੱਕਰਵਾਰ ਨੂੰ ਇਕ ਸ਼ੱਕੀ ਨੂੰ ਹਿਰਾਸਤ ‘ਚ ਲਿਆ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਮੁਤਾਬਕ ਹਮਲੇ ਤੋਂ ਬਾਅਦ ਸ਼ੱਕੀ ਵਿਅਕਤੀ ਨੂੰ ਬਾਂਦਰਾ ਰੇਲਵੇ ਸਟੇਸ਼ਨ ਨੇੜੇ ਲੱਗੇ ਸੀ.ਸੀ.ਟੀ.ਵੀ. ‘ਚ ਨਜ਼ਰ ਆਇਆ ਸੀ। ਉਸ ਨੂੰ ਇਸ ਇਲਾਕੇ ਤੋਂ ਹੀ ਹਿਰਾਸਤ ਵਿਚ ਲਿਆ ਗਿਆ ਹੈ। ਸ਼ੱਕੀ ਨੂੰ 15 ਜਨਵਰੀ ਨੂੰ ਤੜਕੇ 2.30 ਵਜੇ ਸੈਫ ਦੇ ਘਰ ਦੀ ਛੇਵੀਂ ਮੰਜ਼ਿਲ ਤੋਂ ਹੇਠਾਂ ਆਉਂਦੇ ਦੇਖਿਆ ਗਿਆ ਸੀ।
ਇਸ ਹਮਲੇ ‘ਚ ਅਦਾਕਾਰ ਦੇ ਗਰਦਨ, ਪਿੱਠ, ਹੱਥਾਂ ਅਤੇ ਸਿਰ ਸਮੇਤ ਛੇ ਥਾਵਾਂ ‘ਤੇ ਚਾਕੂ ਮਾਰਿਆ ਗਿਆ ਸੀ। ਲੀਲਾਵਤੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸੈਫ ਦੀ ਰੀੜ੍ਹ ਦੀ ਹੱਡੀ ਵਿੱਚ ਚਾਕੂ ਦਾ ਇੱਕ ਟੁਕੜਾ ਫਸ ਗਿਆ ਸੀ ਜਿਸ ਨੂੰ ਸਰਜਰੀ ਰਾਹੀਂ ਕੱਢਿਆ ਗਿਆ ਹੈ। ਪੁਲੀਸ ਨੇ ਚਾਕੂ ਦੇ ਇਸ ਹਿੱਸੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਬਾਂਦਰਾ ਪੁਲਿਸ ਸਟੇਸ਼ਨ ਨੇ ਹਮਲਾਵਰਾਂ ਦੀ ਭਾਲ ਲਈ 10 ਟੀਮਾਂ ਦਾ ਗਠਨ ਕੀਤਾ ਹੈ। ਅਪਰਾਧ ਸ਼ਾਖਾ ਨੇ ਵੀ ਮਾਮਲੇ ਦੀ ਜਾਂਚ ਲਈ ਟੀਮਾਂ ਬਣਾਈਆਂ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/