ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼
ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) : ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਫਾਇਰਿੰਗ ਦੇ ਮਾਮਲੇ ਵਿੱਚ ਮੁੰਬਈ ਦੀ ਕਿਲਾ ਕੋਰਟ ਨੇ ਚਾਰ ਮੁਲਜ਼ਮਾਂ ਨੂੰ 28 ਅਕਤੂਬਰ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮੁਲਜ਼ਮਾਂ ਵਿੱਚ ਕੁਣਾਲ ਸੰਜੇ, ਸੁਮਿਤ ਸਰੋਲੀਆ, ਰਾਧਾ ਵਰਮਾ ਅਤੇ ਬਬੀਤਾ ਰਾਵ ਸ਼ਾਮਲ ਹਨ।
ਪੁਲਿਸ ਦਾ ਦੋਸ਼ ਹੈ ਕਿ ਇਹਨਾਂ ਚਾਰੇ ਜਣਿਆਂ ਨੇ ਫਾਇਰਿੰਗ ਵਿੱਚ ਵਰਤੇ ਗਏ ਹਥਿਆਰਾਂ ਦੀ ਸਪਲਾਈ ਅਤੇ ਕਥਿਤ ਸਾਜ਼ਿਸ਼ ਵਿੱਚ ਭੂਮਿਕਾ ਨਿਭਾਈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਮੁਲਜ਼ਮਾਂ ਦੀ ਹਿਰਾਸਤ 31 ਅਕਤੂਬਰ ਤੱਕ ਵਧਾਉਣ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ 28 ਅਕਤੂਬਰ ਤੱਕ ਦੀ ਪੁਲਿਸ ਕਸਟਡੀ ਮਨਜ਼ੂਰ ਕੀਤੀ। ਜਾਂਚ ਏਜੰਸੀ ਹੁਣ ਹਥਿਆਰਾਂ ਦੀ ਖ਼ਰੀਦ, ਉਹਨਾਂ ਨੂੰ ਮੁੰਬਈ ਪਹੁੰਚਾਉਣ ਅਤੇ ਹਮਲੇ ਦੇ ਪਿੱਛੇ ਦੇ ਨੈੱਟਵਰਕ ਦੀਆਂ ਕੜੀਆਂ ਜੋੜਨ ‘ਚ ਜੁਟੀ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























