Bollywood Actress ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ‘ਚ ਹੋਵੇਗੀ ਪੇਸ਼
ਬਠਿੰਡਾ, 27 ਅਕਤੂਬਰ 2025 (ਵਿਸ਼ਵ ਵਾਰਤਾ): ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਕੰਗਨਾ ਰਣੌਤ ਵੱਲੋਂ ਇੱਕ ਬਜ਼ੁਰਗ ਔਰਤ ਬਾਰੇ ਕੀਤੀਆਂ ਟਿੱਪਣੀਆਂ ਬਾਰੇ ਸੁਣਵਾਈ ਹੋਵੇਗੀ। ਅਦਾਲਤ ਨੇ ਪਹਿਲਾਂ ਵੀ ਕੰਗਨਾ ਨੂੰ ਕਈ ਵਾਰ ਸੰਮਨ ਜਾਰੀ ਕੀਤੇ ਸਨ, ਪਰ ਉਹ ਪੇਸ਼ ਨਹੀਂ ਹੋਈ। ਉਸਦੇ ਵਕੀਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉਸਦੀ ਪੇਸ਼ੀ ਲਈ ਅਰਜ਼ੀ ਵੀ ਦਿੱਤੀ ਸੀ, ਜਿਸਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਸੀ ਅਤੇ ਅਦਾਲਤ ਨੇ ਕੰਗਨਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਕੰਗਨਾ ਦੁਪਹਿਰ 2 ਵਜੇ ਤੋਂ ਬਾਅਦ ਅਦਾਲਤ ਵਿੱਚ ਪੇਸ਼ ਹੋਵੇਗੀ।।
ਇਹ ਮਾਮਲਾ 2021 ਦੇ ਕਿਸਾਨੀ ਅੰਦੋਲਨ ਨਾਲ ਸਬੰਧਤ ਹੈ, ਜਦੋਂ ਕੰਗਨਾ ਰਣੌਤ ਨੇ ਬਠਿੰਡਾ ਦੀ 87 ਸਾਲਾ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਬਾਰੇ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਇਸ ਵਿੱਚ ਉਸਨੇ ਬਜ਼ੁਰਗ ਔਰਤ ਨੂੰ 100 ਰੁਪਏ ਲੈ ਕੇ ਕਿਸਾਨੀ ਅੰਦੋਲਨ ਚ ਸ਼ਾਮਿਲ ਹੋਣ ਵਾਲੀ ਦੱਸਿਆ ਸੀ। ਮਹਿੰਦਰ ਕੌਰ ਨੇ ਇਸ ਟਿੱਪਣੀ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























