ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ; ਵਧੀਆਂ ਮੁਸ਼ਕਿਲਾਂ
ਮਾਣਹਾਨੀ ਦਾ ਮਾਮਲਾ ਖਾਰਜ ਕਰਨ ਤੋਂ ਅਦਾਲਤ ਨੇ ਕੀਤਾ ਇਨਕਾਰ

ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰਾ (Bollywood actress) ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਕੰਗਨਾ ਵਿਰੁੱਧ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਤੇ ਨਾਲ ਕੰਗਨਾ ਦੀ ਪਟੀਸ਼ਨ ਵੀ ਰੱਦ ਕਰ ਦਿੱਤੀ ਹੈ
ਦੱਸ ਦਈਏ ਕਿ ਇਹ ਮਾਮਲਾ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ। ਉਸ ਸਮੇਂ ਕੰਗਨਾ (Bollywood actress) ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਇਕ ਵਿਵਾਦਿਤ ਟਵੀਟ ਕਰਦਿਆਂ ਉਨ੍ਹਾਂ ਨੂੰ 100 -100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ ਔਰਤ ਦੱਸਿਆ ਸੀ।
ਕੰਗਨਾ ਦੇ ਟਵੀਟ ਤੋਂ ਬਾਅਦ ਮਹਿੰਦਰ ਕੌਰ ਨੇ 4 ਜਨਵਰੀ 2021 ਨੂੰ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਜਿਸ ‘ਤੇ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਕੰਗਨਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਰਾਹਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























