ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ
ਮੁੰਬਈ, 22 ਸਤੰਬਰ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਗਿਆ ਹੈ। ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਇਸ ਔਖੀ ਘੜੀ ਵਿੱਚ ਪਰਿਵਾਰ ਨੇ ਲੋਕਾਂ ਨੂੰ ਨਿਜਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
YRF ਨੇ ਸੋਸ਼ਲ ਮੀਡੀਆ ‘ਤੇ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ, ‘ਦੁਖੀ ਮਨ ਨਾਲ ਅਸੀਂ ਇਹ ਸਾਂਝਾ ਕਰ ਰਹੇ ਹਾਂ ਕਿ ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ (75) ਦਾ ਮੰਗਲਵਾਰ ਦੁਪਹਿਰ ਦਿਹਾਂਤ ਹੋ ਗਿਆ। ਪਰਿਵਾਰ ਤੁਹਾਡੇ ਪਿਆਰ, ਪ੍ਰਾਰਥਨਾਵਾਂ ਅਤੇ ਸਹਿਯੋਗ ਲਈ ਦਿਲੋਂ ਧੰਨਵਾਦੀ ਹੈ ਅਤੇ ਦੁੱਖ ਦੀ ਇਸ ਘੜੀ ਵਿੱਚ ਨਿਜਤਾ ਦਾ ਸਤਿਕਾਰ ਕਰਨ ਦੀ ਨਿਮਰ ਅਪੀਲ ਕਰਦਾ ਹੈ।’
ਦੱਸ ਦਈਏ ਕਿ ਕ੍ਰਿਸ਼ਨਾ ਮੁਖਰਜੀ ਬੰਗਾਲੀ ਸਿਨੇਮਾ ਦੀ ਮਸ਼ਹੂਰ ਪਲੇਅਬੈਕ ਗਾਇਕਾ ਰਹਿ ਚੁੱਕੀ ਹਨ। ਉਹ ਅਕਸਰ ਆਪਣੀ ਧੀ ਰਾਣੀ ਨਾਲ ਕਈ ਜਨਤਕ ਸਮਾਗਮਾਂ ਵਿੱਚ ਵੀ ਨਜ਼ਰ ਆਉਂਦੇ ਸਨ। ਮਾਂ ਦੇ ਦਿਹਾਂਤ ਨਾਲ ਮੁਖਰਜੀ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















