Bollywood ਮਨੋਰੰਜਨ ਜਗਤ ਤੋਂ ਦੁਖਦ ਖਬਰ; ਅਦਾਕਾਰ-ਨਿਰਮਾਤਾ ਧੀਰਜ ਕੁਮਾਰ ਦਾ ਹੋਇਆ ਦਿਹਾਂਤ
– 79 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਮੁੰਬਈ, 15 ਜੁਲਾਈ (ਵਿਸ਼ਵ ਵਾਰਤਾ): ਸਿਨੇਮਾ ਜਗਤ (Bollywood) ਦੇ ਦਿੱਗਜ ਅਦਾਕਾਰ ਅਤੇ ਨਿਰਮਾਤਾ ਧੀਰਜ ਕੁਮਾਰ ਨੂੰ ਲੈ ਕੇ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਬਾਲੀਵੁੱਡ ਅਤੇ ਟੈਲੀਵਿਜ਼ਨ ਦੇ ਮਸ਼ਹੂਰ ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਧੀਰਜ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਅਦਾਕਾਰ ਨੇ 79 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਿਹਤ ਸੋਮਵਾਰ ਨੂੰ ਅਚਾਨਕ ਵਿਗੜ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਅੰਧੇਰੀ ਸਥਿਤ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। 79 ਸਾਲਾ ਧੀਰਜ ਕੁਮਾਰ ਕਥਿਤ ਤੌਰ ‘ਤੇ ਗੰਭੀਰ ਨਿਮੋਨੀਆ ਤੋਂ ਪੀੜਤ ਸਨ ।
ਧੀਰਜ ਕੁਮਾਰ ਦਾ ਜਨਮ 1 ਅਕਤੂਬਰ 1944 ਨੂੰ ਹੋਇਆ ਸੀ। ‘ਕ੍ਰਿਏਟਿਵ ਆਈ ਲਿਮਟਿਡ’ ਪ੍ਰੋਡਕਸ਼ਨ ਹਾਊਸ ਸ਼ੁਰੂ ਕਰਨ ਵਾਲੇ ਧੀਰਜ ਬਾਲੀਵੁੱਡ ਅਤੇ ਪੰਜਾਬੀ ਦੋਵਾਂ ਫਿਲਮਾਂ ਵਿੱਚ ਆਪਣੀ ਅਦਾਕਾਰੀ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ‘ਸਰਗਮ’ (1979), ‘ਰੋਟੀ ਕੱਪੜਾ ਔਰ ਮਕਾਨ’ (1974) ਅਤੇ ‘ਬਹੁਰੂਪੀਆ’ (1971) ਵਰਗੀਆਂ ਕਈ ਫਿਲਮਾਂ ਕੀਤੀਆਂ। ਆਪਣੀਆਂ ਯਾਦਗਾਰ ਫਿਲਮਾਂ ਵਿੱਚ ਉਨ੍ਹਾਂ ਦੀਆ ਭੂਮਿਕਾਵਾਂ ਬਾਰੇ ਗੱਲ ਕਰੀਏ ਤਾਂ ਉਹ ‘ਸਵਾਮੀ’ ,’ਹੀਰਾ ਪੰਨਾ’ ਅਤੇ ‘ਰਾਤੋ ਕਾ ਰਾਜਾ’ ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























