Bollywood ਫਿਲਮ ”ਐਮਰਜੈਂਸੀ” ਨੂੰ ਲੈ ਕੇ ਪੰਜਾਬ ‘ਚ ਵਿਰੋਧ ਪ੍ਰਦਰਸ਼ਨ
- ਸਿਨੇਮਾਘਰਾਂ ਦੇ ਬਾਹਰ ਨਾਅਰੇਬਾਜ਼ੀ
ਚੰਡੀਗੜ੍ਹ,17 ਜਨਵਰੀ: ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਇਸ ਫਿਲਮ ‘ਚ ਕੰਗਨਾ ਨੇ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਫਿਲਮ ਵਿੱਚ ਕੰਗਨਾ ਰਣੌਤ ਦੇ ਨਾਲ ਅਨੁਪਮ ਖੇਰ, ਸ਼੍ਰੇਅਸ ਤਲਪੜੇ, ਵਿਸਾਕ ਨਾਇਰ, ਮਹਿਮਾ ਚੌਧਰੀ, ਮਿਲਿੰਦ ਸੋਮਨ ਅਤੇ ਸਤੀਸ਼ ਕੌਸ਼ਿਕ ਮੁੱਖ ਭੂਮਿਕਾਵਾਂ ਵਿੱਚ ਹਨ।
ਫਿਲਮ ”ਐਮਰਜੈਂਸੀ” ਨੂੰ ਲੈ ਕੇ ਅੱਜ ਪੰਜਾਬ ਦੇ ਲੁਧਿਆਣਾ ‘ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸਿੱਖ ਜਥੇਬੰਦੀਆਂ ਨੇ ਸਿਨੇਮਾ ਹਾਲ ਸੰਚਾਲਕਾਂ ਨੂੰ ਕਿਹਾ ਹੈ ਕਿ ਇਹ ਫਿਲਮ ਪੰਜਾਬ ਦੇ ਸਿਨੇਮਾ ਘਰਾਂ ਵਿੱਚ ਨਾ ਦਿਖਾਈ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ‘ਚ ਅੱਜ ਫਿਰੋਜ਼ਪੁਰ ਰੋਡ ‘ਤੇ ਸਥਿਤ ਸਿਲਵਰ ਆਰਕ ਮਾਲ ਸਮੇਤ ਪੀਵੀਆਰ ਸਿਨੇਮਾ ਘਰਾਂ ਦੇ ਬਾਹਰ ਧਰਨਾ ਦਿੱਤਾ ਗਿਆ। ਨਾਲ ਹੀ, ਸਿੱਖ ਸਮੂਹ ਨੇ ਸਿਨੇਮਾਘਰ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਕਿਹਾ – ਸਿਨੇਮਾ ਘਰ ਵਿੱਚ ਐਮਰਜੈਂਸੀ ਫਿਲਮ ਨਾ ਦਿਖਾਈ ਜਾਵੇ। ਇਸ ਤੋਂ ਇਲਾਵਾ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕੰਗਨਾ ਰਣੌਤ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/