Bollywood News : 70ਵਾਂ ਨੈਸ਼ਨਲ ਫਿਲਮ ਐਵਾਰਡ ਸਮਾਰੋਹ ਅੱਜ
ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ) 70ਵਾਂ ਰਾਸ਼ਟਰੀ ਪੁਰਸਕਾਰ ਸਮਾਰੋਹ ਅੱਜ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਜਾਵੇਗਾ। ਦੁਪਹਿਰ 3 ਵਜੇ ਤੋਂ ਸ਼ੁਰੂ ਹੋਣ ਵਾਲੇ ਇਸ ਸਮਾਰੋਹ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਾਰੇ ਜੇਤੂਆਂ ਨੂੰ ਪੁਰਸਕਾਰ ਪ੍ਰਦਾਨ ਕਰਨਗੇ। ਇਸ ਸਾਲ ਫਿਲਮ ਇੰਡਸਟਰੀ ਦਾ ਸਭ ਤੋਂ ਵੱਕਾਰੀ ਦਾਦਾ ਸਾਹਿਬ ਫਾਲਕੇ ਐਵਾਰਡ ਮਿਥੁਨ ਚੱਕਰਵਰਤੀ ਨੂੰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਰਾਸ਼ਟਰੀ ਪੱਧਰ ‘ਤੇ ਫਿਲਮ ਉਦਯੋਗ ਨਾਲ ਸਬੰਧਤ ਸਨਮਾਨ ਦੇਣ ਲਈ ਭਾਰਤ ਸਰਕਾਰ ਵੱਲੋਂ ਸਾਲ 1954 ਵਿੱਚ ਨੈਸ਼ਨਲ ਐਵਾਰਡ ਸ਼ੁਰੂ ਕੀਤਾ ਗਿਆ ਸੀ। ਇਸ ਦੀ ਨੀਂਹ ਭਾਰਤੀ ਸੱਭਿਆਚਾਰ ਅਤੇ ਕਲਾ ਨੂੰ ਉਤਸ਼ਾਹਿਤ ਕਰਨ ਲਈ ਰੱਖੀ ਗਈ ਸੀ। ਰਾਸ਼ਟਰੀ ਪੁਰਸਕਾਰ ਦਾ ਪਹਿਲਾ ਸਮਾਰੋਹ 10 ਅਕਤੂਬਰ 1954 ਨੂੰ ਆਯੋਜਿਤ ਕੀਤਾ ਗਿਆ ਸੀ।