Bollywood News : ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਦਿਹਾਂਤ
ਚੰਡੀਗੜ੍ਹ, 24ਦਸੰਬਰ(ਵਿਸ਼ਵ ਵਾਰਤਾ) ਮਸ਼ਹੂਰ ਫਿਲਮ ਨਿਰਦੇਸ਼ਕ, ਪਟਕਥਾ ਲੇਖਕ ਅਤੇ ਨਿਰਮਾਤਾ ਸ਼ਿਆਮ ਬੇਨੇਗਲ (Shyam Benegal) ਦਾ ਸੋਮਵਾਰ ਨੂੰ ਮੁੰਬਈ ਵਿੱਚ ਦਿਹਾਂਤ ਹੋ ਗਿਆ।
ਉਨ੍ਹਾਂ ਨੇ ਮੁੰਬਈ ਸੈਂਟਰਲ ਦੇ ਵੋਕਹਾਰਟ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ। ਉਨ੍ਹਾਂ ਦੀ ਬੇਟੀ ਪਿਯਾ ਬੇਨੇਗਲ ਨੇ ਕਿਹਾ, ‘ਉਹ ਲੰਬੇ ਸਮੇਂ ਤੋਂ ਕਿਡਨੀ ਦੀ ਬੀਮਾਰੀ ਤੋਂ ਪੀੜਤ ਸਨ।’ ਦੋ ਸਾਲ ਪਹਿਲਾਂ ਉਹਨਾਂ ਦੇ ਦੋਵੇਂ ਗੁਰਦੇ ਫੇਲ ਹੋ ਗਏ ਸਨ। ਉਦੋਂ ਤੋਂ ਉਨ੍ਹਾਂ ਦਾ ਡਾਇਲਸਿਸ ਦਾ ਇਲਾਜ ਚੱਲ ਰਿਹਾ ਸੀ।
ਸ਼ਿਆਮ ਬੇਨੇਗਲ ਨੂੰ 1976 ਵਿੱਚ ਪਦਮ ਸ਼੍ਰੀ ਅਤੇ 1991 ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਖਾਤੇ ‘ਚ 8 ਨੈਸ਼ਨਲ ਐਵਾਰਡ ਹਨ। ਸਭ ਤੋਂ ਵੱਧ ਨੈਸ਼ਨਲ ਐਵਾਰਡ ਜਿੱਤਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। ਬੇਨੇਗਲ ਨੂੰ 2005 ਵਿੱਚ ਭਾਰਤੀ ਸਿਨੇਮਾ ਦਾ ਸਰਵਉੱਚ ਸਨਮਾਨ ਦਾਦਾ ਸਾਹਿਬ ਫਾਲਕੇ ਪੁਰਸਕਾਰ ਵੀ ਦਿੱਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/