Bollywood ਦਿੱਗਜ ਗਾਇਕਾ ਆਸ਼ਾ ਭੋਸਲੇ ਨੂੰ ਆਇਆ ਹਾਰਟ ਅਟੈਕ! ICU ‘ਚ ਭਰਤੀ
ਮੁੰਬਈ, 11 ਅਪ੍ਰੈਲ 2026 (ਵਿਸ਼ਵ ਵਾਰਤਾ) – ਬਾਲੀਵੁੱਡ ਦੀ ਦਿੱਗਜ ਗਾਇਕਾ ਆਸ਼ਾ ਭੋਸਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਗਾਇਕਾ ਆਸ਼ਾ ਭੋਸਲੇ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ICU ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ, ਪਰ ਉਨ੍ਹਾਂ ਦੀ ਹਾਲਤ ਨੂੰ ਲੈ ਕੇ ਹਸਪਤਾਲ ਜਾਂ ਪਰਿਵਾਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਯੂਨਿਟ ਵਿੱਚ ਫਿਲਹਾਲ ਆਸ਼ਾ ਦਾ ਇਲਾਜ ਚੱਲ ਰਿਹਾ ਹੈ। ਇਸ ਖ਼ਬਰ ਦੇ ਆਉਣ ਤੋਂ ਬਾਅਦ ਗਾਇਕਾ ਦੇ ਪ੍ਰਸ਼ੰਸਕਾਂ ਅਤੇ ਕਰੀਬੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਪ੍ਰਸ਼ੰਸਕਾਂ ਵੱਲੋਂ ਆਸ਼ਾ ਭੋਸਲੇ ਦੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























