Bomb Threat : ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 6ਅਪ੍ਰੈਲ(ਵਿਸ਼ਵ ਵਾਰਤਾ) ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਆ ਰਹੀ ਹੈ, ਜਿੱਥੇ ਸੈਕਟਰ 41, 45 ਅਤੇ 47 ਵਿੱਚ ਸਥਿਤ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਡਰ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਸਕੂਲਾਂ ਨੂੰ ਇਹ ਧਮਕੀਆਂ ਈਮੇਲ ਰਾਂਹੀ ਭੇਜੀਆਂ ਗਈਆਂ ਹਨ।























