Bomb Threat : ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ) ਪੰਜਾਬ ਵਿੱਚ ਆਏ ਦਿਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ, ਹੁਣ ਅੱਜ ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਵਿੱਚ ਦੁੱਗਰੀ ਵਿੱਚ ਬਾਲ ਭਾਰਤੀ ਸਕੂਲ, ਸਰਾਭਾ ਨਗਰ ਐਕਸਟੈਂਸ਼ਨ ਵਿੱਚ ਡੀਏਵੀ ਸਕੂਲ ਅਤੇ ਇੱਕ ਹੋਰ ਸਕੂਲ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਧਮਕੀ ਮਿਲਣ ‘ਤੇ, ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ, ਜਿਸ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ ਸਰਚ ਆਪ੍ਰੇਸ਼ਨ ਜਾਰੀ ਹੈ।























