Bomb Threat: 40 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
-ਪੁਲਿਸ, ਡਾਗ ਸਕੁਐਡ,ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ
ਨਵੀ ਦਿੱਲੀ : ਦਿੱਲੀ ਦੇ 40 ਸਕੂਲਾਂ ਨੂੰ ਸੋਮਵਾਰ ਸਵੇਰੇ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਸਾਵਧਾਨੀ ਵਜੋਂ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਬੰਬ ਦੀ ਧਮਕੀ ਦੀ ਸੂਚਨਾ ਸਭ ਤੋਂ ਪਹਿਲਾਂ ਡੀਪੀਐਸ ਆਰਕੇ ਪੁਰਮ ਸਵੇਰੇ 7.06 ਵਜੇ ਅਤੇ ਜੀਡੀ ਗੋਇਨਕਾ ਪੱਛਮ ਵਿਹਾਰ ਤੋਂ ਸਵੇਰੇ 6.15 ਵਜੇ ਮਿਲੀ। ਇਸ ਤੋਂ ਬਾਅਦ ਪੁਲਿਸ, ਡਾਗ ਸਕੁਐਡ, ਸਰਚਿੰਗ ਸਕੁਐਡ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਉੱਥੇ ਭੇਜੀਆਂ ਗਈਆਂ। ਹਾਲਾਂਕਿ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਮੇਲ ਭੇਜਣ ਵਾਲੇ ਨੇ ਬੰਬ ਵਿਸਫੋਟ ਨਾ ਕਰਨ ਦੇ ਬਦਲੇ 30 ਹਜ਼ਾਰ ਅਮਰੀਕੀ ਡਾਲਰ ਮੰਗੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ‘ਚ ਮਦਰ ਮੈਰੀ ਸਕੂਲ, ਬ੍ਰਿਟਿਸ਼ ਸਕੂਲ, ਸਲਵਾਨ ਪਬਲਿਕ ਸਕੂਲ, ਕੈਂਬਰਿਜ ਸਕੂਲ ਸ਼ਾਮਲ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/