Border–Gavaskar Trophy : ਭਾਰਤ ਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੈਸਟ ਥੋੜ੍ਹੀ ਦੇਰ ‘ਚ ਹੋਵੇਗਾ ਸ਼ੁਰੂ
ਪੜ੍ਹੋ, ਭਾਰਤ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਅੱਜ ਐਡੀਲੇਡ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਅੱਜ ਟੀਮ ਵਿੱਚ ਬਦਲਾਅ ਕੀਤੇ ਗਏ ਹਨ।
ਦੱਸ ਦਈਏ ਕਿ ਅੱਜ ਗਿੱਲ ਕਪਤਾਨ ਨਾਲ ਵਾਪਸੀ ਕਰ ਰਿਹਾ ਹੈ। ਜਦੋਂਕਿ ਵਾਸ਼ਿੰਗਟਨ ਸੁੰਦਰ ਦੀ ਜਗ੍ਹਾ ਰਵੀਚੰਦਰਨ ਅਸ਼ਵਿਨ ਨੂੰ ਮੌਕਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਟੀਮ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/