Border-Gavaskar Trophy : ਭਾਰਤ ਤੇ ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ ਜਾਰੀ
ਭਾਰਤ ਨੂੰ ਲੱਗਿਆ ਝਟਕਾ ; ਜੈਸਵਾਲ ਜ਼ੀਰੋ ‘ਤੇ ਆਊਟ
ਚੰਡੀਗੜ੍ਹ, 22ਨਵੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ ਦਾ ਪਹਿਲਾ ਮੈਚ ਪਰਥ ਦੇ ਆਪਟਸ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਅੱਜ ਮੈਚ ਦਾ ਪਹਿਲਾ ਦਿਨ ਹੈ ਅਤੇ ਪਹਿਲੇ ਸੈਸ਼ਨ ਦਾ ਖੇਡ ਚੱਲ ਰਿਹਾ ਹੈ। ਟੀਮ ਇੰਡੀਆ ਨੇ ਪਹਿਲੀ ਪਾਰੀ ਵਿੱਚ 5 ਦੌੜਾਂ ਬਣਾਉਣ ਤੋਂ ਬਾਅਦ ਇੱਕ ਵਿਕਟ ਗੁਆ ਦਿੱਤਾ ਹੈ। ਕੇਐੱਲ ਰਾਹੁਲ ਅਤੇ ਦੇਵਦੱਤ ਪਡਿੱਕਲ ਕਰੀਜ਼ ‘ਤੇ ਹਨ। ਯਸ਼ਸਵੀ ਜੈਸਵਾਲ ਜ਼ੀਰੋ ‘ਤੇ ਆਊਟ ਹੋ ਗਏ ਹਨ।
ਦੋਵਾਂ ਟੀਮਾਂ ਦੇ ਪਲੇਇੰਗ-11
ਭਾਰਤ: ਜਸਪ੍ਰੀਤ ਬੁਮਰਾਹ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਦੇਵਦੱਤ ਪਡਿਕਲ, ਵਿਰਾਟ ਕੋਹਲੀ, ਰਿਸ਼ਭ ਪੰਤ, ਧਰੁਵ ਜੁਰੇਲ, ਵਾਸ਼ਿੰਗਟਨ ਸੁੰਦਰ, ਨਿਤੀਸ਼ ਰੈਡੀ, ਹਰਸ਼ਿਤ ਰਾਣਾ ਅਤੇ ਮੁਹੰਮਦ ਸਿਰਾਜ।
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਨਾਥਨ ਮੈਕਸਵੀਨੀ, ਉਸਮਾਨ ਖਵਾਜਾ, ਮਾਰਨਸ ਲੈਬੁਸ਼ੇਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਅਲੈਕਸ ਕੈਰੀ, ਮਿਸ਼ੇਲ ਸਟਾਰਕ, ਜੋਸ਼ ਹੇਜ਼ਲਵੁੱਡ ਅਤੇ ਨਾਥਨ ਲਿਓਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/