Border-Gavaskar Trophy 2024 Ind Vs Aus ਭਾਰਤੀ ਟੀਮ ਦੀ ਸ਼ਾਨਦਾਰ ਜਿੱਤ
– ਆਸਟਰੇਲੀਆ ਨੂੰ ਹਰਾ ਕੇ ਜਿੱਤਿਆ ਮੈਚ
– ਬੁਮਰਾਹ ਬਣੇ ਪਲੇਅਰ ਆਫ ਦ ਮੈਚ
ਨਵੀ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ): ਪਰਥ ਦੇ ਓਪਟਸ ਸਟੇਡੀਅਮ ‘ਚ ਖੇਡੇ ਜਾ ਰਹੇ ਬਾਰਡਰ-ਗਾਵਸਕਰ ਟਰਾਫੀ (Border-Gavaskar Trophy 2024) ਦੇ ਪਹਿਲੇ ਟੈਸਟ ਵਿੱਚ ਭਾਰਤ ਨੇ ਆਸਟਰੇਲੀਆ ਨੂੰ 295 ਦੌੜਾਂ ਨਾਲ ਹਰਾ ਦਿੱਤਾ ਹੈ। ਟੀਮ ਨੇ 5 ਮੈਚਾਂ ਦੀ ਟੈਸਟ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ ਐਡੀਲੇਡ ‘ਚ 6 ਦਸੰਬਰ ਤੋਂ ਖੇਡਿਆ ਜਾਵੇਗਾ।
ਖਾਸ ਗੱਲ ਇਹ ਵੀ ਹੈ ਕਿ ਟੀਮ ਇੰਡੀਆ ‘ਚ ਨਾ ਤਾਂ ਰੋਹਿਤ ਸ਼ਰਮਾ ਹਨ, ਨਾ ਸ਼ੁਭਮਨ ਗਿੱਲ, ਨਾ ਰਵਿੰਦਰ ਜਡੇਜਾ, ਨਾ ਹੀ ਰਵੀਚੰਦਰਨ ਅਸ਼ਵਿਨ ਅਤੇ ਨਾ ਹੀ ਮੁਹੰਮਦ ਸ਼ਮੀ। ਇਸ ਦੇ ਬਾਵਜੂਦ ਟੀਮ ਇੰਡੀਆ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਪਰਥ ਦੇ ਓਪਟਸ ਸਟੇਡੀਅਮ ‘ਚ ਸੋਮਵਾਰ ਨੂੰ ਮੈਚ ਦੇ ਚੌਥੇ ਦਿਨ 534 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਕੰਗਾਰੂ ਟੀਮ ਦੂਜੀ ਪਾਰੀ ‘ਚ 238 ਦੌੜਾਂ ‘ਤੇ ਆਲ ਆਊਟ ਹੋ ਗਈ। ਪਰਥ ਦੇ ਓਪਟਸ ਸਟੇਡੀਅਮ ‘ਚ ਆਸਟ੍ਰੇਲੀਆ ਦੀ ਇਹ ਪਹਿਲੀ ਹਾਰ ਹੈ। ਟੀਮ ਨੇ ਇਸ ਤੋਂ ਪਹਿਲਾਂ 4 ਮੈਚ ਖੇਡੇ ਸਨ ਅਤੇ ਸਾਰੇ ਜਿੱਤੇ ਸਨ। ਆਸਟਰੇਲੀਆ ਦੀ ਦੂਜੀ ਪਾਰੀ ਵਿੱਚ ਬੁਮਰਾਹ ਅਤੇ ਮੁਹੰਮਦ ਸਿਰਾਜ ਨੇ 3-3 ਵਿਕਟਾਂ ਲਈਆਂ। ਟ੍ਰੈਵਿਸ ਹੈੱਡ (89) ਨੇ ਅਰਧ ਸੈਂਕੜਾ ਲਗਾਇਆ। ਬੁਮਰਾਹ ਨੂੰ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/