Border-Gavaskar Trophy : ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ ਜਾਰੀ
ਭਾਰਤੀ ਟੀਮ ਨੇ 50 ਦੌੜਾਂ ਦੇ ਅੰਦਰ ਗਵਾਈਆਂ 4 ਵਿਕਟਾਂ
ਚੰਡੀਗੜ੍ਹ, 22ਨਵੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ (Border-Gavaskar Trophy ) ਦਾ ਪਹਿਲਾ ਮੈਚ ਪਰਥ ਦੇ ਆਪਟਸ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਲੰਚ ਤੱਕ ਟੀਮ ਇੰਡੀਆ ਨੇ ਪਹਿਲੀ ਪਾਰੀ ‘ਚ 51 ਦੌੜਾਂ ਬਣਾ ਕੇ 4 ਵਿਕਟਾਂ ਗੁਆ ਦਿੱਤੀਆਂ ਹਨ। ਰਿਸ਼ਭ ਪੰਤ ਅਤੇ ਧਰੁਵ ਜੁਰੇਲ ਅਜੇਤੂ ਹਨ। ਕੇਐੱਲ ਰਾਹੁਲ 26 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਮਿਸ਼ੇਲ ਸਟਾਰਕ ਨੇ ਵਿਕਟਕੀਪਰ ਐਲੇਕਸ ਕੈਰੀ ਦੇ ਹੱਥੋਂ ਕੈਚ ਕਰਵਾਇਆ। ਭਾਰਤ ਨੇ ਪਾਰੀ ਦੇ 17ਵੇਂ ਓਵਰ ‘ਚ 32 ਦੌੜਾਂ ‘ਤੇ ਤੀਜਾ ਵਿਕਟ ਗੁਆਇਆ। ਇੱਥੇ ਵਿਰਾਟ ਕੋਹਲੀ 5 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਪਹਿਲਾਂ ਯਸ਼ਸਵੀ ਜੈਸਵਾਲ 0 ਅਤੇ ਦੇਵਦੱਤ ਪੈਡਿਕਲ 0 ਤੇ ਆਊਟ ਹੋਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/