Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 5ਵਾਂ ਟੈਸਟ ਜਾਰੀ
ਭਾਰਤ ਦਾ ਸਕੋਰ 70 ਤੋਂ ਪਾਰ, ਗਵਾਈਆਂ ਤਿੰਨ ਵਿਕਟਾਂ
ਚੰਡੀਗੜ੍ਹ, 3ਜਨਵਰੀ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਬਾਰਡਰ-ਗਾਵਸਕਰ ਟਰਾਫੀ ਦਾ 5ਵਾਂ ਅਤੇ ਆਖਰੀ ਟੈਸਟ ਮੈਚ ਸਿਡਨੀ ਕ੍ਰਿਕਟ ਗਰਾਊਂਡ ‘ਤੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਅੱਜ ਮੁਕਾਬਲੇ ਦਾ ਪਹਿਲਾ ਦਿਨ ਹੈ। ਭਾਰਤੀ ਟੀਮ ਨੇ ਪਹਿਲੀ ਪਾਰੀ ਵਿੱਚ ਤਿੰਨ ਵਿਕਟਾਂ ਗੁਆ ਕੇ 72 ਦੌੜਾਂ ਬਣਾ ਲਈਆਂ ਹਨ। ਵਿਰਾਟ ਕੋਹਲੀ ਅਤੇ ਰਿਸ਼ਭ ਪੰਤ ਕ੍ਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਸ਼ੁਭਮਨ ਗਿੱਲ 20 ਦੌੜਾਂ , ਯਸ਼ਸਵੀ ਜੈਸਵਾਲ 10 ਦੌੜਾਂ ਅਤੇ ਕੇਐੱਲ ਰਾਹੁਲ 4 ਦੌੜਾਂ ਬਣਾ ਕੇ ਆਊਟ ਹੋਏ। ਅੱਜ ਰੋਹਿਤ ਸ਼ਰਮਾ ਦੀ ਜਗ੍ਹਾ ਜਸਪ੍ਰੀਤ ਬੁਮਰਾਹ ਟੀਮ ਇੰਡੀਆ ਦੀ ਕਪਤਾਨੀ ਕਰ ਰਹੇ ਹਨ। ਰੋਹਿਤ ਸ਼ਰਮਾ ਨੂੰ ਆਰਾਮ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/