Border–Gavaskar Trophy : ਸਿਡਨੀ ਟੈਸਟ ; ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਸਿਮਟੀ ਆਸਟ੍ਰੇਲੀਆ ਦੀ ਪੂਰੀ ਟੀਮ
ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ) ਆਸਟ੍ਰੇਲੀਆਈ ਟੀਮ ਭਾਰਤ ਖਿਲਾਫ ਬਾਰਡਰ-ਗਾਵਸਕਰ ਟਰਾਫੀ ਦੇ 5ਵੇਂ ਟੈਸਟ ਦੀ ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। ਆਸਟ੍ਰੇਲੀਆਈ ਟੀਮ ਨੇ ਅੱਜ ਸ਼ਨੀਵਾਰ ਨੂੰ ਮੈਚ ਦੇ ਦੂਜੇ ਦਿਨ 9/1 ਦੇ ਸਕੋਰ ਨਾਲ ਖੇਡਣਾ ਸ਼ੁਰੂ ਕੀਤਾ ਅਤੇ 172 ਦੌੜਾਂ ਦੇ ਸਕੋਰ ‘ਤੇ ਆਖਰੀ 9 ਵਿਕਟਾਂ ਗੁਆ ਦਿੱਤੀਆਂ। ਇਸ ਤਰ੍ਹਾਂ ਭਾਰਤ ਨੂੰ ਪਹਿਲੀ ਪਾਰੀ ਵਿੱਚ 4 ਦੌੜਾਂ ਦੀ ਬੜ੍ਹਤ ਮਿਲ ਗਈ ਹੈ। ਤੀਜੇ ਸੈਸ਼ਨ ਦੀ ਖੇਡ ਜਾਰੀ ਹੈ।
https://x.com/ICC/status/1875394600262889611
ਭਾਰਤੀ ਟੀਮ ਨੇ ਦੂਜੀ ਪਾਰੀ ਵਿੱਚ ਬਿਨਾਂ ਕਿਸੇ ਨੁਕਸਾਨ ਦੇ 16 ਦੌੜਾਂ ਬਣਾ ਲਈਆਂ ਹਨ। ਟੀਮ ਦੀ ਕੁੱਲ ਬੜ੍ਹਤ 20 ਦੌੜਾਂ ਹੋ ਗਈ ਹੈ। ਯਸ਼ਸਵੀ ਜੈਸਵਾਲ ਅਤੇ ਕੇਐੱਲ ਰਾਹੁਲ ਕਰੀਜ਼ ‘ਤੇ ਹਨ। ਭਾਰਤੀ ਗੇਂਦਬਾਜ਼ ਪ੍ਰਸਿਧ ਕ੍ਰਿਸ਼ਨ ਅਤੇ ਮੁਹੰਮਦ ਸਿਰਾਜ ਨੇ 3-3 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਅਤੇ ਨਿਤੀਸ਼ ਕੁਮਾਰ ਨੇ 2-2 ਵਿਕਟਾਂ ਹਾਸਲ ਕੀਤੀਆਂ। ਸ਼ੁੱਕਰਵਾਰ ਨੂੰ ਮੈਚ ਦੇ ਪਹਿਲੇ ਦਿਨ ਭਾਰਤੀ ਟੀਮ ਪਹਿਲੀ ਪਾਰੀ ‘ਚ 185 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਘਰੇਲੂ ਟੀਮ ਫਿਲਹਾਲ 5 ਟੈਸਟ ਮੈਚਾਂ ਦੀ ਸੀਰੀਜ਼ ‘ਚ 2-1 ਨਾਲ ਅੱਗੇ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/