Border–Gavaskar Trophy : ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ
ਟੀਮ ਇੰਡੀਆ 180 ਦੌੜਾਂ ‘ਤੇ ਆਲ ਆਊਟ
ਆਸਟ੍ਰੇਲੀਆ ਲਈ ਮਿਸ਼ੇਲ ਸਟਾਰਕ ਨੇ ਲਈਆਂ 6 ਵਿਕਟਾਂ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਅੱਜ ਐਡੀਲੇਡ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਦੂਜੇ ਮੈਚ ਦੀ ਪਹਿਲੀ ਪਾਰੀ ‘ਚ 180 ਦੌੜਾਂ ‘ਤੇ ਆਲ ਆਊਟ ਹੋ ਗਈ ਹੈ।
https://x.com/BCCI/status/1864955183253590063
ਦੱਸ ਦੱਈਏ ਕਿ ਐਡੀਲੇਡ ‘ਚ ਖੇਡੇ ਜਾ ਰਹੇ ਮੈਚ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਪਰ ਟੀਮ ਦੀ ਸ਼ੁਰੂਆਤ ਖਰਾਬ ਰਹੀ। ਯਸ਼ਸਵੀ ਜੈਸਵਾਲ ਮੈਚ ਦੀ ਪਹਿਲੀ ਗੇਂਦ ‘ਤੇ ਆਊਟ ਹੋ ਗਏ।
ਉਸ ਦੇ ਨਾਲ ਪਾਰੀ ਦੀ ਸ਼ੁਰੂਆਤ ਕਰਨ ਆਏ ਕੇਐਲ ਰਾਹੁਲ (37 ਦੌੜਾਂ) ਨੇ ਸ਼ੁਭਮਨ ਗਿੱਲ (31 ਦੌੜਾਂ) ਦੇ ਨਾਲ ਪਾਰੀ ਨੂੰ ਸੰਭਾਲਿਆ। ਦੋਵਾਂ ਨੇ ਦੂਜੀ ਵਿਕਟ ਲਈ 69 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਵਿਰਾਟ ਕੋਹਲੀ 7 ਦੌੜਾਂ ਬਣਾ ਕੇ, ਰਿਸ਼ਭ ਪੰਤ 21 ਦੌੜਾਂ ਬਣਾ ਕੇ ਅਤੇ ਕਪਤਾਨ ਰੋਹਿਤ ਸ਼ਰਮਾ 3 ਦੌੜਾਂ ਬਣਾ ਕੇ ਆਊਟ ਹੋ ਗਏ। ਆਲਰਾਊਂਡਰ ਰਵੀਚੰਦਰਨ ਅਸ਼ਵਿਨ ਨੇ 22 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਇਲਾਵਾ ਬੱਲੇਬਾਜ਼ੀ ਕਰਨ ਵਾਲੇ ਆਲਰਾਊਂਡਰ ਨਿਤੀਸ਼ ਰੈੱਡੀ ਨੇ ਸਭ ਤੋਂ ਵੱਧ 42 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਮਿਸ਼ੇਲ ਸਟਾਰਕ ਨੇ 6 ਵਿਕਟਾਂ ਲਈਆਂ। ਜਦਕਿ ਪੈਟ ਕਮਿੰਸ ਅਤੇ ਸਕਾਟ ਬੋਲੈਂਡ ਨੇ 2-2 ਵਿਕਟਾਂ ਹਾਸਲ ਕੀਤੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/