Border–Gavaskar Trophy : ਭਾਰਤ ਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੈਸਟ ਜਾਰੀ
ਭਾਰਤ ਨੂੰ ਲੱਗਿਆ ਪਹਿਲਾ ਝਟਕਾ, ਯਸ਼ਸਵੀ ਜੈਸਵਾਲ ਜ਼ੀਰੋ ਤੇ ਆਊਟ
ਜਾਣੋ, ਲਾਈਵ ਸਕੋਰ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਅੱਜ ਐਡੀਲੇਡ ‘ਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੂੰ ਪਹਿਲੀ ਹੀ ਗੇਂਦ ‘ਤੇ ਝਟਕਾ ਲੱਗਾ ਹੈ, ਟੀਮ ਨੇ 1 ਵਿਕਟ ਗੁਆ ਦਿੱਤੀ ਹੈ। ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ ਹਨ।
ਕੇਐੱਲ ਰਾਹੁਲ ਅਤੇ ਸ਼ੁਭਮਨ ਗਿੱਲ ਕਰੀਜ਼ ‘ਤੇ ਹਨ। ਭਾਰਤ ਨੇ ਇਕ ਵਿਕਟ ਗੁਆ ਕੇ 29 ਦੌੜਾਂ ਬਣਾ ਲਈਆਂ ਹਨ।
ਜ਼ਿਕਰਯੋਗ ਹੈ ਕਿ ਭਾਰਤ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਟੀਮ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Border–Gavaskar Trophy : ਭਾਰਤ ਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੈਸਟ ਅੱਜ ਤੋਂ