Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਜਾਰੀ
ਆਸਟ੍ਰੇਲੀਆ ਦੀ ਡਿੱਗੀ ਦੂਜੀ ਵਿਕਟ , ਜਾਣੋ ਲਾਈਵ ਸਕੋਰ
ਚੰਡੀਗੜ੍ਹ, 15ਦਸੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਤੀਜਾ ਟੈਸਟ ਬ੍ਰਿਸਬੇਨ ਦੇ ਗਾਬਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਅੱਜ ਮੈਚ ਦਾ ਦੂਜਾ ਦਿਨ ਹੈ ਅਤੇ ਪਹਿਲੇ ਸੈਸ਼ਨ ਦਾ ਖੇਡ ਚੱਲ ਰਿਹਾ ਹੈ। ਆਸਟ੍ਰੇਲੀਆਈ ਟੀਮ ਨੇ ਪਹਿਲੀ ਪਾਰੀ ‘ਚ 2 ਵਿਕਟਾਂ ‘ਤੇ 51 ਦੌੜਾਂ ਬਣਾ ਲਈਆਂ ਹਨ। ਮਾਰਨਸ ਲਾਬੂਸ਼ੇਨ ਅਤੇ ਸਟੀਵ ਸਮਿਥ ਕ੍ਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਜਸਪ੍ਰੀਤ ਬੁਮਰਾਹ ਨੇ ਨਾਥਨ ਮੈਕਸਵੀਨੀ (9 ਦੌੜਾਂ) ਅਤੇ ਉਸਮਾਨ ਖਵਾਜਾ (21 ਦੌੜਾਂ) ਨੂੰ ਪਵੇਲੀਅਨ ਭੇਜਿਆ।
ਦੱਸ ਦਈਏ ਮੈਚ ਦੇ ਪਹਿਲੇ ਦਿਨ ਟੀਮ ਇੰਡੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਪਰ ਮੀਂਹ ਕਾਰਨ 90 ਓਵਰਾਂ ਵਿੱਚੋਂ ਸਿਰਫ਼ 13.2 ਓਵਰ ਹੀ ਸੁੱਟੇ ਜਾ ਸਕੇ। ਅੱਜ ਆਸਟਰੇਲੀਆ ਨੇ 28/0 ਦੇ ਸਕੋਰ ਨਾਲ ਖੇਡਣਾ ਸ਼ੁਰੂ ਕੀਤਾ।
ਜ਼ਿਕਰਯੋਗ ਹੈ ਕਿ 5 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੈ। ਭਾਰਤ ਨੇ ਪਹਿਲਾ ਮੈਚ 295 ਦੌੜਾਂ ਨਾਲ ਅਤੇ ਦੂਜਾ ਮੈਚ ਆਸਟ੍ਰੇਲੀਆ ਨੇ 10 ਵਿਕਟਾਂ ਨਾਲ ਜਿੱਤਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/