Boxing Player died : ਨੈਸ਼ਨਲ ਪੱਧਰ ਦੇ ਬਾਕਸਿੰਗ ਖਿਡਾਰੀ ਦੀ ਮੌਤ
– ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਨਾਲ ਮਾਨਸਾ ‘ਚ ਸੋਗ
ਮਾਨਸਾ ਸ਼ਹਿਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 20 ਸਾਲਾ ਮੁੱਕੇਬਾਜ਼ ਦੀ ਮੌਤ ਹੋਣ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਨਵਦੀਪ ਸਿੰਘ ਨੇ ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਕਈ ਮੈਡਲ ਜਿੱਤੇ ਸਨ। ਇਸ ਘਟਨਾ ਤੋਂ ਬਾਅਦ ਪਰਿਵਾਰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਨਵਦੀਪ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਨ੍ਹਾਂ ਨੇ ਮਜ਼ਦੂਰੀ ਕਰਕੇ ਪੁੱਤਰ ਨੂੰ ਮੁੱਕੇਬਾਜ਼ ਬਣਾਇਆ ਸੀ ਤਾਂ ਜੋ ਉਹ ਭਵਿੱਖ ਵਿੱਚ ਪਰਿਵਾਰ ਦਾ ਸਹਾਰਾ ਬਣ ਸਕੇ। ਉਨ੍ਹਾਂ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ, ਥਾਣਾ ਸਿਟੀ-2 ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























