Breaking: ਆਪ ਨੇ ਡਾ. ਅਸ਼ੋਕ ਮਿੱਤਲ ਨੂੰ ਰਾਜ ਸਭਾ ਵਿੱਚ ਨਵਾਂ ਡਿਪਟੀ ਲੀਡਰ ਕੀਤਾ ਨਿਯੁਕਤ
ਚੰਡੀਗੜ੍ਹ, 2 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਜ ਸਭਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਜਗ੍ਹਾ ਇੱਕ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਹੁਣ ਰਾਜ ਸਭਾ ਵਿੱਚ ਆਪ ਦੇ ਡਿਪਟੀ ਲੀਡਰ ਹੋਣਗੇ। ਆਮ ਆਦਮੀ ਪਾਰਟੀ ਨੇ ਇਸ ਸਬੰਧੀ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਵੀ ਸੌਂਪ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























