Breaking: ਅਮਿਤ ਸ਼ਾਹ ਪਹੁੰਚੇ ਪੰਜਾਬ
ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਦੌਰੇ ਤਹਿਤ ਗੁਰਦਾਸਪੁਰ ਪਹੁੰਚ ਗਏ ਹਨ, ਜਿੱਥੇ ਨਸ਼ਿਆਂ ਦਾ ਵਿਰੋਧ ਕਰਨ ਕਾਰਨ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਹਲਕੇ ਅਧੀਨ ਪੈਂਦੇ ਪਿੰਡ ਤੂਰ ਬੰਜਾਰਾ ਜਾਣਗੇ। ਇਸ ਪਿੰਡ ਵਿੱਚ ਗੁਲਜ਼ਾਰ ਸਿੰਘ ਨੇ ਕਥਿਤ ਤੌਰ ’ਤੇ ‘ਆਪ’ ਮੰਤਰੀ ‘ਤੇ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਦੋਸ਼ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ। ਅਮਿਤ ਸ਼ਾਹ ਇੱਥੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਬਾਅਦ ਗ੍ਰਹਿ ਮੰਤਰੀ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਘਰ ਜਾਣਗੇ। ਝੋਟਾ ਦਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਕਤਲ ਕਰ ਦਿੱਤਾ ਗਿਆ ਸੀ। ਉਹ ਇੱਕ ਪਾਰਕ ਵਿੱਚ ਝੋਟਾ ਦੇ ਪਿਤਾ, ਪਤਨੀ ਅਤੇ ਪੁੱਤਰਾਂ ਨੂੰ ਮਿਲਣਗੇ। ਅਮਿਤ ਸ਼ਾਹ ਦੇ ਦੌਰੇ ਦਾ ਆਖ਼ਰੀ ਪੜਾਅ ਲੁਧਿਆਣਾ ਹੋਵੇਗਾ। ਉਹ ਸ਼ਾਮ ਨੂੰ ਦਰੇਸੀ ਗਰਾਊਂਡ ਵਿੱਚ ਸ਼ਹਿਰ ਦੇ ਸਭ ਤੋਂ ਵੱਡੇ ਦੁਸਹਿਰਾ ਮੇਲੇ ਵਿੱਚ ਸ਼ਾਮਲ ਹੋਣਗੇ ਅਤੇ ਰਾਵਣ ਦਹਨ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























