Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ
ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ ਆਉਣਗੇ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਅਮਿਤ ਸ਼ਾਹ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਸਰਗਰਮ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਗੁਰਦਾਸਪੁਰ ਜਾਣਗੇ, ਜਿੱਥੇ ਗੋਲੀ ਮਾਰ ਕੇ ਕਤਲ ਕੀਤੇ ਗਏ ਵਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।
ਦੱਸ ਦਈਏ ਕਿ ਅਮਿਤ ਸ਼ਾਹ ਦਾ 20 ਦਿਨਾਂ ਦੇ ਅੰਦਰ ਇਹ ਦੂਜਾ ਪੰਜਾਬ ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਉਹ 30 ਸਤੰਬਰ ਨੂੰ ਜਲੰਧਰ ਆਏ ਸਨ, ਜਿੱਥੇ ਉਨ੍ਹਾਂ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਅਤੇ ਨਸ਼ਿਆਂ ਖ਼ਿਲਾਫ਼ ਰੈਲੀ ਨੂੰ ਸੰਬੋਧਨ ਕੀਤਾ ਸੀ। ਅਮਿਤ ਸ਼ਾਹ ਦੇ ਇਸ ਦੌਰੇ ਦੌਰਾਨ ਦੋਵਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਨੂੰ ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























