Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) – ਪੰਜਾਬ ਕੈਬਨਿਟ ਦੀ ਇਕ ਅਹਿਮ ਮੀਟਿੰਗ ਕੱਲ੍ਹ 10 ਜੂਨ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਣ ਜਾ ਰਹੀ ਹੈ, ਕਿਉਂਕਿ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਇਸ ਕਰਕੇ ਮੀਟਿੰਗ ਨੂੰ ਰਾਜ ਦੇ ਪ੍ਰਸ਼ਾਸਕੀ ਅਤੇ ਨੀਤੀਗਤ ਫੈਸਲਿਆਂ ਦੇ ਹਿਸਾਬ ਨਾਲ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਮੀਟਿੰਗ ਵਿੱਚ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋ ਸਕਦੀ ਹੈ, ਜਿਨ੍ਹਾਂ ਵਿੱਚ ਵਿਕਾਸ ਪ੍ਰੋਜੈਕਟ, ਪ੍ਰਸ਼ਾਸਨਿਕ ਤਬਾਦਲੇ ਅਤੇ ਲੋਕ ਭਲਾਈ ਸਕੀਮਾਂ ਨਾਲ ਜੁੜੇ ਫੈਸਲੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੁਝ ਨਵੀਆਂ ਨੀਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਦੀ ਸਮੀਖਿਆ ਵੀ ਕੀਤੀ ਜਾ ਸਕਦੀ ਹੈ। ਮੀਟਿੰਗ ਦੇ ਬਾਅਦ ਸਰਕਾਰ ਵੱਲੋਂ ਕੁਝ ਵੱਡੇ ਐਲਾਨ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























