Breaking: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, AK-47, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫਤਾਰ
ਅੰਮ੍ਰਿਤਸਰ, 14 ਮਾਰਚ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ISI-ਸਪਾਂਸਰਡ ਅੱਤਵਾਦੀ ਅਤੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, ਇੱਕ AK-47 ਰਾਈਫਲ ਸਮੇਤ ਦੋ ਮੈਗਜ਼ੀਨ ਅਤੇ 36 ਜ਼ਿੰਦਾ ਕਾਰਤੂਸ ਅਤੇ ਤਿੰਨ ਆਧੁਨਿਕ Glock 9mm ਪਿਸਤੌਲ ਬਰਾਮਦ ਕੀਤੇ ਹਨ।
ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਇਹ ਮੋਡੀਊਲ ਰੈਡੀਕਲਾਈਜ਼ੇਸ਼ਨ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਪ੍ਰਚਾਰ ਵਿੱਚ ਵੀ ਸ਼ਾਮਲ ਸੀ।
ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਘਰਿੰਡਾ ਵਿਖੇ FIR ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਅੱਤਵਾਦ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ‘ਜ਼ੀਰੋ-ਟੌਲਰੈਂਸ’ ਨੀਤੀ ‘ਤੇ ਪੂਰੀ ਤਰ੍ਹਾਂ ਦ੍ਰਿੜ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























