Breaking: ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਘਟਨਾ ਸੀਸੀਟੀਵੀ ਵਿੱਚ ਕੈਦ
ਫਤਿਹਾਬਾਦ, 8 ਅਪ੍ਰੈਲ 2026 (ਵਿਸ਼ਵ ਵਾਰਤਾ) – ਹਰਿਆਣਾ ਦੇ ਫਤਿਹਾਬਾਦ ‘ਚ ਸਥਿਤ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਸੀਸੀਟੀਵੀ ਵੀ ਸ੍ਹਾਮਣੇ ਆਈ ਹੈ। ਮੰਗਲਵਾਰ ਸ਼ਾਮ 7:50 ਵਜੇ ਫਤਿਹਾਬਾਦ ਦੇ ਐਮਪੀ ਰੋਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਹੋਈ। ਮੁਲਜ਼ਮ ਗੁਰਪ੍ਰੀਤ ਨੂੰ ਸੇਵਾਦਾਰਾਂ ਨੇ ਮੌਕੇ ‘ਤੇ ਹੀ ਫੜ ਲਿਆ। ਨੌਜਵਾਨ ਦੇ ਕੋਲੋਂ ਸ਼ਰਾਬ ਦੀ ਬੋਤਲ ਅਤੇ ਗਿਲਾਸ ਮਿਲਣ ਦੀ ਵੀ ਰਿਪੋਰਟ ਹੈ।
ਨੌਜਵਾਨ ਵੱਲੋਂ ਦਰਬਾਰ ਸਾਹਿਬ ਵਿੱਚ ਰੁਮਾਲਾ ਸਾਹਿਬ ਸੁੱਟਣ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ। ਸਾਰੀ ਘਟਨਾ ਗੁਰਦੁਆਰੇ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਸਿੱਖ ਭਾਈਚਾਰਾ ਬਹੁਤ ਗੁੱਸੇ ਵਿੱਚ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















