Breaking: ਆਡੀਓ ਰਿਕਾਰਡਿੰਗ ਮਾਮਲਾ: ਹਾਈ ਕੋਰਟ ਨੇ ਲੈਬ ਤੋਂ ਜਾਂਚ ਕਰਾਉਣ ਦੇ ਦਿੱਤੇ ਹੁਕਮ
ਨਵੀਂ ਦਿੱਲੀ, 10 ਦਸੰਬਰ, 2025 (ਵਿਸ਼ਵ ਵਾਰਤਾ) – ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ (Breaking) ਦੀ ਜਾਂਚ ਚੰਡੀਗੜ੍ਹ ਲੈਬ ਵੱਲੋਂ ਕੀਤੀ ਜਾਵੇਗੀ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਵੱਲੋਂ ਇਸ ਆਡੀਓ ਨੂੰ ਫੇਕ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅਕਾਲੀ ਦਲ ਨੇ ਪੁਲਿਸ ਵੱਲੋਂ ਇਸਨੂੰ ਜਾਅਲੀ ਐਲਾਨਣ ‘ਤੇ ਸਵਾਲ ਉਠਾਏ ਸਨ। ਅਕਾਲੀ ਦਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇਸਦੀ ਜਾਂਚ ਲਈ ਕਿਹੜੀ ਲੈਬ ਜਾਂ ਏਜੰਸੀ ਦੀ ਵਰਤੋਂ ਕੀਤੀ ਸੀ।
ਇਸ ਦੌਰਾਨ, ਇਸ ਕਥਿਤ ਆਡੀਓ ਰਿਕਾਰਡਿੰਗ ਦੇ ਸਬੰਧ ਵਿੱਚ ਹਾਈ ਕੋਰਟ (Breaking) ‘ਚ ਪੇਸ਼ੀ ਤੋਂ ਪਹਿਲਾਂ ਹੀ ਐਸਐਸਪੀ ਵਰੁਣ ਸ਼ਰਮਾ ਨੂੰ ਅਚਾਨਕ ਛੁੱਟੀ ‘ਤੇ ਭੇਜ ਦਿੱਤਾ ਗਿਆ ਸੀ। ਉਨ੍ਹਾਂ ਦੀ ਜਗ੍ਹਾ, ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਾਹਲ ਪਟਿਆਲਾ ਦੇ ਐਸਐਸਪੀ ਦਾ ਵਾਧੂ ਚਾਰਜ ਸੰਭਾਲਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























