Breaking: ਮਾਨਸਾ ‘ਚ ਵਪਾਰੀ ਅਤੇ ਉਸਦੇ ਕਰਮਚਾਰੀ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 27 ਫਰਵਰੀ 2026 (ਵਿਸ਼ਵ ਵਾਰਤਾ) – ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚ ਅੱਜ ਸਵੇਰੇ 10 ਵਜੇ ਦੇ ਕਰੀਬ ਇੱਕ ਵਪਾਰੀ ਅਤੇ ਉਸਦੇ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਵਪਾਰੀ ਦੇ ਫਾਰਮ ਹਾਊਸ ‘ਤੇ ਵਾਪਰੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦੀ ਪਛਾਣ ਕਾਰੋਬਾਰੀ ਜਸਵੀਰ ਸਿੰਘ ਅਤੇ ਉਸਦੇ ਕਰਮਚਾਰੀ ਬਲਦੇਵ ਸਿੰਘ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੇ ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਦੋ ਲੋਕਾਂ ਦਾ ਕਤਲ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇੱਕ ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਹਰ ਪਹਿਲੂ ਤੋਂ ਸਬੂਤ ਇਕੱਠੇ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























