Breaking: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 27 ਫਰਵਰੀ 2026 (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਦੋ ਸਕੂਲਾਂ ਨੂੰ ਮਿਲੀ ਹੈ। ਦੋ ਸਕੂਲ ਪ੍ਰਬੰਧਕਾਂ ਨੂੰ ਭੇਜੀ ਗਈ ਧਮਕੀ ਭਰੀ ਈਮੇਲ ਤੋਂ ਬਾਅਦ, ਇੱਕ ਸਕੂਲ ਨੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ।
ਦੱਸ ਦਈਏ ਕਿ ਚੰਡੀਗੜ੍ਹ ਦੇ ਸੈਕਟਰ 38 ਦੇ ਵਿਵੇਕ ਹਾਈ ਸਕੂਲ ਅਤੇ ਮਨੀਮਾਜਰਾ ਦੇ ਗੁਰੂਕੁਲ ਭਵਨ ਵਿਦਿਆਲਿਆ ਵਿੱਚ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਸਕੂਲਾਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ, ਬੰਬ ਸਕੁਐਡ ਅਤੇ ਜਾਂਚ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਪੁਲਿਸ ਨੇ ਸਾਵਧਾਨੀ ਵਜੋਂ ਸਕੂਲ ਦੇ ਕੰਪਲੈਕਸਾਂ ਨੂੰ ਖਾਲੀ ਕਰਵਾ ਲਿਆ ਹੈ ਅਤੇ ਚੈਕਿੰਗ ਕੀਤੀ ਜਾ ਰਹੀ ਹੈ।
ਇੱਕ ਮਹੀਨਾ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੀ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਚੰਡੀਗੜ੍ਹ ਦੇ 30 ਸਕੂਲਾਂ ਨੂੰ ਈਮੇਲ ਰਾਹੀਂ ਭੇਜੀ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























