Breaking: CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸਿੱਧੇ ਹੀ ਮੋਗਾ ਰੈਲੀ ਵਿੱਚ ਪਹੁੰਚੇ
ਮੋਗਾ, 16 ਫਰਵਰੀ 2026 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ (Breaking) ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਛੁੱਟੀ ਮਿਲਣ ਤੋਂ ਬਾਅਦ ਸਿੱਧੇ ਹੀ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਸ਼ਾ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਲਈ ਮੋਗਾ ਪਹੁੰਚੇ। ਇਸ ਮੌਕੇ ਰੈਲੀ ‘ਚ ਮਨੀਸ਼ ਸਿਸੋਦੀਆ ਅਤੇ ਕੇਜਰੀਵਾਲ ਸਮੇਤ ਆਪ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸਨ। ਮੋਹਾਲੀ ਦੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਹੈਲੀਕਾਪਟਰ ਰਾਹੀਂ ਮੋਗਾ ਪਹੁੰਚੇ।
ਇਸ ਤੋਂ ਪਹਿਲਾਂ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਹਿਲਾਂ ਵਿੱਚ ਹੋਣ ਵਾਲੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ-2” ਰੈਲੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਹੋਣ ਦੀ ਖੁਦ ਹੀ ਪੁਸ਼ਟੀ ਕੀਤੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਲਿਖਿਆ, “ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਹੋ ਰਹੀ ਹੈ…ਮਿਲਦੇ ਹਾਂ ਦੋਸਤੋ।” ਪਹਿਲਾਂ ਇਹ ਕਿਆਸ ਲਾਈ ਜਾ ਰਹੀ ਸੀ ਕਿ ਸਿਹਤ ਠੀਕ ਨਾ ਹੋਣ ਕਾਰਨ ਸ਼ਾਇਦ ਇਸ ਰੈਲੀ ‘ਚ ਸ਼ਾਮਿਲ ਨਾ ਹੋ ਸਕਣ।
ਦੱਸ ਦਈਏ ਕਿ ਬੀਤੇ ਦਿਨ ਸ਼ਿਵਰਾਤਰੀ ਦੇ ਮੌਕੇ ‘ਤੇ ਪੂਜਾ ਕਰਨ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























