Breaking: CM ਮਾਨ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਾਸ਼ੀ ਜਾਰੀ
ਪਠਾਨਕੋਟ, 1 ਅਗਸਤ (ਵਿਸ਼ਵ ਵਾਰਤਾ) – ਅੱਜ 1 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ। ਜਨਰਲ ਵਰਗ ਦੀਆਂ ਔਰਤਾਂ ਨੂੰ 3,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 4,500 ਰੁਪਏ ਟ੍ਰਾਂਸਫਰ ਕੀਤੇ ਗਏ।
ਪਠਾਨਕੋਟ ਵਿੱਚ ਇੱਕ ਸਮਾਗਮ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅਸੀਂ ਜਨਤਾ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਪਹਿਲਾਂ, ਮੈਨੂੰ ਕੋਈ ਨਹੀਂ ਜਾਣਦਾ ਸੀ, ਪਰ ਔਰਤਾਂ ਨੇ ਮੈਨੂੰ ਮੁੱਖ ਮੰਤਰੀ ਬਣਾਇਆ। ਹੁਣ, ਜੇਕਰ ਮੈਂ ਉਨ੍ਹਾਂ ਦੇ ਫ਼ੋਨ ‘ਤੇ ਟੁੰ-ਟੁੰ ਨਾ ਕਰਵਾਈ ਤਾਂ ਕੀ ਫਾਇਦਾ ? ₹1,500 ਕਿਸੇ ਨੂੰ ਅਮੀਰ ਨਹੀਂ ਬਣਾਉਣਗੇ।” ਪਰ ਇਹ ਔਰਤਾਂ ਨੂੰ ਪਰਿਵਾਰ ‘ਚ ਖਰਚਣ ਲਈ ਕਾਫੀ ਰਾਹਤ ਦੇਣਗੇ।
ਅੱਜ 1 ਅਗਸਤ ਨੂੰ ਫੇਰ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ‘ਚ ਪੰਜਾਬ ਸਰਕਾਰ ਵੱਲੋਂ 1000-1500 ਰੁਪਏ ਟਰਾਂਸਫਰ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਪੰਜਾਬ ਸਰਕਾਰ ਨੇ ਔਰਤਾਂ ਦੇ ਖਾਤਿਆਂ ‘ਚ ਪੈਸੇ ਭੇਜੇ ਸੀ, ਜਿਨ੍ਹਾਂ ਔਰਤਾਂ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ’ ਤਹਿਤ 25 ਜੂਨ ਤੋਂ ਪਹਿਲਾਂ ਰਜਿਸਟ੍ਰੇਸ਼ਨ ਹੋਈ ਸੀ। ਪਰ ਹੁਣ ਇਸ ਵਾਰ ਜਿਨ੍ਹਾਂ ਔਰਤਾਂ ਦੀ ਰਜਿਸਟ੍ਰੇਸ਼ਨ 25 ਜੂਨ ਤੋਂ ਬਾਅਦ ਹੋਈ ਹੈ ਹੁਣ ਉਨ੍ਹਾਂ ਦੇ ਖਾਤਿਆਂ ‘ਚ ਇਹ ਪੈਸੇ ਟ੍ਰਾਂਸਫਰ ਕੀਤੇ ਗਏ ਹਨ।
ਇਸ ਯੋਜਨਾ ਦੇ ਤਹਿਤ ਪਹਿਲੀ ਵਾਰ, ਮਹਿਲਾ ਲਾਭਪਾਤਰੀਆਂ ਨੂੰ ਇੱਕੋ ਵਾਰ ਤਿੰਨ ਮਹੀਨਿਆਂ ਦਾ ਫੰਡ ਮਿਲਿਆ ਹੈ। ਪਹਿਲਾਂ, 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਫੰਡ ਟ੍ਰਾਂਸਫਰ ਕੀਤੇ ਗਏ ਹਨ। ਇਸ ਪ੍ਰੋਗਰਾਮ ਤੋਂ ਬਾਅਦ, ‘ਆਪ’ ਸਰਕਾਰ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਸਭ ਤੋਂ ਵੱਡੀ ਗਰੰਟੀ ਵਿੱਚ ਲਗਭਗ 98 ਲੱਖ ਵਿੱਚੋਂ 72 ਲੱਖ ਔਰਤਾਂ ਨੂੰ ਕਵਰ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























